Sunday, November 24, 2024  

ਪੰਜਾਬ

ਬਰੇਟਾ ਥਾਣੇ ਵਿਚ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ

October 29, 2024

ਬਰੇਟਾ 29 ਅਕਤੂਬਰ (ਗੋਪਾਲ ਸਰਮਾ)

ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡੇਂਗੂ ਵਿਰੋਧੀ ਵਿਸ਼ੇਸ਼ ਮੁਹਿੰਮ ਤਹਿਤ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਣਕਾਰੀ ਦੇਣ ਲਈ ਸਥਾਨਕ ਪੁਲਿਸ ਸਟੇਸ਼ਨ ਅਤੇ ਪੁਲਿਸ ਚੌਂਕੀ ਕੁਲਰੀਆਂ ਵਿਖੇ ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਹਤ ਸੁਪਰਵਾਈਜ਼ਰ ਸਮਸ਼ੇਰ ਸਿੰਘ ਅਤੇ ਸਿਹਤ ਕਰਮਚਾਰੀ ਜਗਦੀਸ਼ ਕੁਲਰੀਆਂ ਨੇ ਮੌਸਮੀ ਬਿਮਾਰੀਆਂ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਡੇਂਗੂ ਅਤੇ ਮਲੇਰੀਆ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਹਨ। ਇਸ ਲਈ ਇਹ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਵੇ । ਉਨ੍ਹਾਂ ਕਿਹਾ ਡੇਂਗੂ ਦੀ ਬਿਮਾਰੀ ਸਾਡੇ ਰਹਿਣ-ਸਹਿਣ ਅਤੇ ਆਦਤਾਂ ਦੀ ਬਿਮਾਰੀ ਹੈ। ਜੇ ਅਸੀਂ ਸਾਰੇ ਚੌਕਸ ਰਹੀਏ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਏ ਤਾਂ ਇਸ ਤੋਂ ਆਰਾਮ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬਿਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ।ਉਨ੍ਹਾਂ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।
ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ। ਉਂਜ ਤਾਂ ਡੇਂਗੂ ਬੁਖ਼ਾਰ ਵਾਲਾ ਮੱਛਰ ਕਿਸੇ ਵੀ ਸਮੇਂ ਪੈਦਾ ਹੋ ਸਕਦਾ ਹੈ ਪਰ ਡੇਂਗੂ ਦਾ ਸੀਜ਼ਨ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਤਕ ਮੰਨਿਆ ਜਾਂਦਾ ਹੈ, ਇਸ ਲਈ ਇਨ੍ਹਾਂ ਦਿਨਾਂ ਵਿਚ ਵਧੇਰੇ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।ਉਨਾਂ ਕਿਹਾ ਕਿ ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਭੁੱਖ ਨਾ ਲਗਣਾ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।ਇਹ ਲਛਣ ਦਿਖਾਈ ਦੇਣ ਤੇ ਸਰਕਾਰੀ ਹਸਪਤਾਲ ਵਿਚ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨਾਂ ਇਸ ਤੋਂ ਬਚਣ ਬਾਰੇ ਸਾਵਧਾਨੀਆਂ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਾਲੀ ਵਾਲੀਆਂ ਖਿੜਕੀਆਂ ਅਤੇ ਦਰਵਾਜ਼ੇ ਲਗਵਾਉਣੇ ਚਾਹੀਦੇ ਹਨ। ਪੂਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਕੁਲਰਾਂ ਦੇ ਪਾਣੀ ਨੂੰ ਹਫ਼ਤੇ ਵਿਚ ਘੱਟੋ ਘੱਟ ਇਕ ਵਾਰ ਜਰੂਰ ਬਦਲਣਾ ਚਾਹੀਦਾ ਹੈ। ਕੰਟੇਨਰਾਂ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਤੇ ਘਰ ਉਪਰਲੀਆਂ ਪਾਣੀ ਦੀਆਂ ਟੈਂਕੀਆਂ ਨੂੰ ਵੀ ਢੱਕ ਕੇ ਰੱਖਣਾ ਚਾਹੀਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਜਿਆਦਾਤਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕਪੜੇ ਪਾਓ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿਚ ਤੁਰੰਤ ਨੇੜਲੇ ਹਸਪਤਾਲ/ਡਿਸਪੈਂਸਰੀ ਆਦਿ ਵਿਚ ਜਾ ਕੇ ਮੁਆਇਨਾ ਕਰਵਾਉਣਾ ਚਾਹੀਦਾ ਹੈ।ਉਨਾਂ ਸਿਹਤ ਵਿਭਾਗ ਦੀ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਬਾਰੇ ਵੀ ਦੱਸਿਆ। ਇਸ ਸੈਮੀਨਾਰ ਵਿਚ ਸਿਹਤ ਕਰਮਚਾਰੀ ਲਖਵੀਰ ਸਿੰਘ, ਬੂਟਾ ਸਿੰਘ ਅਤੇ ਬਰੀਡਰ ਚੈਕਰ ਜਗਜੀਤ ਸਿੰਘ ਤੇ ਪ੍ਰਭਜੋਤ ਸਿੰਘ ਆਦਿ ਹਾਜ਼ਿਰ ਸਨ।ਸਿਹਤ ਵਿਭਾਗ ਦੀ ਟੀਮ ਵੱਲੋਂ ਥਾਣੇ ਅਤੇ ਪੁਲਿਸ ਚੌਕੀ ਅੰਦਰ ਜ਼ਬਤ ਕੀਤੇ ਵਹੀਕਲਾਂ, ਟਾਇਰਾਂ ਅਤੇ ਹੋਰ ਸਮਾਨ ਵਿਚ ਮੱਛਰਾਂ ਦੀ ਬਰੀਡਿੰਗ ਦੀ ਚੈਕਿੰਗ ਕੀਤੀ ਗਈ ।ਆਖਿਰ ਵਿਚ ਮੁੱਖ ਥਾਣਾ ਅਫਸਰ ਅਮਰੀਕ ਸਿੰਘ ਨੇ ਸਮੁੱਚੀ ਟੀਮ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਹੋ ਅਜਿਹੇ ਸਮਾਗਮਾਂ ਲਈ ਸਹਿਯੋਗ ਦੇਣ ਵਾਸਤੇ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਪੁਲਿਸ ਚੌਕੀ ਇੰਚਾਰਜ ਕੁਲਰੀਆਂ ਆਦਿ ਪੁਲਿਸ ਕਰਮਚਾਰੀ ਅਤੇ ਅਧਿਕਾਰੀ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ