Thursday, January 02, 2025  

ਪੰਜਾਬ

ਟਰੈਕਟਰ ਦੇ ਡੈਕ ਨੂੰ ਲੈ ਕੇ ਹੋਈ ਲੜਾਈ ਦੌਰਾਨ ਨੌਜਵਾਨ ਦਾ ਕਤਲ

October 29, 2024

ਬਰਨਾਲਾ, 29 ਅਕਤੂਬਰ (ਧਰਮਪਾਲ ਸਿੰਘ)

ਪਿੰਡ ਪੱਖੋਕੇ ਵਿਖੇ ਟਰੈਕਟਰ ਦੇ ਡਿਕ ਨੂੰ ਲੈ ਕੇ ਹੋਈ ਲੜਾਈ ਵਿੱਚ ਬੀਤੀ ਰਾਤ ਦਾਣਾ ਮੰਡੀ ਵਿੱਚ ਦੋ ਧਿਰਾਂ ਦਰਮਿਆਨ ਟਰੈਕਟਰ ਦਾ ਡੈਕ ਬੰਦ ਕਰਵਾਉਣ ਨੂੰ ਲੈਕੇ ਲੜਾਈ ਦੌਰਾਨ ਜਸਲੀਨ ਸਿੰਘ ਜੱਸੂ ਨਾਮ ਦੇ ਨੌਜਵਾਨ ਦਾ ਬੁਰੀ ਤਰ੍ਹਾ ਕਤਲ ਕਰ ਦਿੱਤਾ ਗਿਆ। ਮਿ੍ਰਤਕ ਜਸਲੀਨ ਸਿੰਘ ਜੱਸੂ ਵਲੋਂ ਪਿੰਡ ਦੇ ਹੀ ਰਮਨਦੀਪ ਸਿੰਘ ਨੂੰ ਟਰੈਕਟਰ ਤੇ ਡੈਕ ਲਗਾਉਣ ਤੋਂ ਰੋਕਿਆ ਗਿਆ, ਜਿਸਤੋਂ ਬਾਅਦ ਦੋਵੇਂ ਧਿਰਾਂ ਦੀ ਆਪਸ ਵਿੱਚ ਲੜਾਈ ਹੋਈ ਅਤੇ ਜਸਲੀਨ ਸਿੰਘ ਉਪਰ ਗੱਡੀ ਚੜ੍ਹਾ ਕੇ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਮਿ੍ਰਤਕ ਦੇ ਦੋਸਤ ਜਗਦੀਪ ਸਿੰਘ, ਕਾਬਲ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਮਨਦੀਪ ਸਿੰਘ, ਉਸਦੇ ਪੁੱਤਰ ਅਤੇ ਉਸਦੇ ਸਾਥੀਆਂ ਨੇ ਪਹਿਲਾਂ ਜਸਲੀਨ ਸਿੰਘ ਜੱਸੂ ਉਪਰ ਗੱਡੀ ਚੜ੍ਹਾਈ ਅਤੇ ਬਾਅਦ ਵਿੱਚ ਉਸਦੇ ਰਾਡਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ। ਇਸਤੋਂ ਇਲਾਵਾ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜੋ ਇਲਾਜ਼ ਲਈ ਹਸਪਤਾਲ ਦਾਖ਼ਲ ਹਨ। ਉਹਨਾਂ ਦੱਸਿਆ ਕਿ ਮਿ੍ਰਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਪਿਤਾ ਸਾਬਕਾ ਫ਼ੌਜੀ ਹਨ ਅਤੇ ਉਸਦੀ ਭੈਣ ਕੈਨੇਡਾ ਰਹਿੰਦੀ ਹੈ। ਉਸਦੀ ਮੌਤ ਨਾਲ ਸਾਰਾ ਘਰ ਹੀ ਪੱਟਿਆ ਗਿਆ ਹੈ। ਉਹਨਾਂ ਕਿਹਾ ਕਿ ਘਟਨਾਂ ਨੂੰ 24 ਘੰਟੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀ ਫੜੇ ਨਹੀਂ ਗਏ। ਇਸ ਸਬੰਧੀ ਥਾਣਾ ਸਦਰ ਬਰਨਾਲਾ ਦੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ 10 ਵਜੇ ਕਰੀਬ ਪਿੰਡ ਪੱਖੋਕੇ ਦੇ ਵਿਖੇ ਦੋ ਧਿਰਾਂ ਦੀ ਲੜਾਈ ਹੋਈ ਸੀ। ਪਿੰਡ ਦੇ ਰਮਨਦੀਪ ਸਿੰਘ ਦੇ ਟਰੈਕਟਰ ਉਪਰ ਲੱਗੇ ਡੈਕ ਨੂੰ ਜਸਲੀਨ ਸਿੰਘ ਜੱਸੂ ਵਲੋਂ ਰੋਕਿਆ ਗਿਆ। ਜਿਸਤੋਂ ਬਾਅਦ ਦੋਵੇਂ ਧਿਰਾਂ ਦੀ ਆਪਸ ਵਿੱਚ ਲੜਾਈ ਹੋਈ। ਇਸਤੋਂ ਬਾਅਦ ਰਮਨਦੀਪ ਸਿੰਘ ਨੇ ਆਪਣੇ ਸਾਥੀ ਬੁਲਾ ਕੇ ਜਸਲੀਨ ਜੱਸੂ ਦੀ ਕੁੱਟਮਾਰ ਕਰ ਦਿੱਤੀ, ਜਿਸ ਨਾਲ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮਿ੍ਰਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨ ਦੇ ਆਧਾਰ ਤੇ ਰਮਨਦੀਪ ਸਿੰਘ, ਲਵਪ੍ਰੀਤ ਸਿੰਘ­ ਮਹਿਕਪ੍ਰੀਤ ਸਿੰਘ­ ਗੁਰਪ੍ਰੀਤ ਸਿੰਘ­ ਜੀਵਨ ਸਿੰਘ­ ਹਰਜਿੰਦਰ ਸਿੰਘ­ ਸੱਤਪਾਲ ਸਿੰਘ­ ਬਲਵਿੰਦਰ ਸਿੰਘ­ ਹਰਮਨਦੀਪ ਸਿੰਘ­ ਏਕਮਪ੍ਰੀਤ ਸਿੰਘ­ ਸੁਖਵਿੰਦਰ ਸਿੰਘ­ ਮਨਦੀਪ ਸਿੰਘ ਵਿਰੁੱਧ ਕਤਲ ਦਾ ਪਰਚਾ ਦਰਜ਼ ਕਰ ਲਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ