Friday, January 03, 2025  

ਪੰਜਾਬ

ਸ਼ਹੀਦੀ ਸਭਾ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਖਰਚੇ ਜਾਣਗੇ 1.62 ਕਰੋੜ ਰੁਪਏ: ਵਿਧਾਇਕ ਰਾਏ

November 04, 2024
 
ਸ੍ਰੀ ਫਤਹਿਗੜ੍ਹ ਸਾਹਿਬ/4 ਨਵੰਬਰ:  
(ਰਵਿੰਦਰ ਸਿੰਘ ਢੀਂਡਸਾ)
 
ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਤੇ 1.62 ਕਰੋੜ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿੰਕਨ ਕਾਲਜ਼ ਰੋਡ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਵਾਸਤੇ 1.62 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਛੇਤੀ ਹੀ ਇਹ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸੜਕਾਂ ਦੀ ਮੁਰੰਮਤ ਲਈ ਗ੍ਰਾਂਟ ਜਾਰੀ ਕਰਨ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।ਵਿਧਾਇਕ ਰਾਏ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹਰੇਕ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸੁਵਿਧਾ ਲਈ ਵੱਡੀ ਪੱਧਰ ਤੇ ਸੜਕਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਤਾਂ ਜੋ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਹਲਕਾ ਵਿਧਾਇਕ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਰੋਜ਼ਾ ਸ਼ਰੀਫ ਵਾਲੀ ਸੜਕ ਦਾ ਕੰਮ ਵੀ ਛੇਤੀ ਹੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਸਾਲ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਇਸ ਵਾਰ ਹੋਰ ਵਧੇਰੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਤੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਸਕੇ।ਇਸ ਮੌਕੇ ਪ੍ਰਿਤਪਾਲ ਸਿੰਘ ਜੱਸੀ, ਕੁਲਵਿੰਦਰ ਸਿੰਘ ਡੇਰਾ, ਭਰਪੂਰ ਸਿੰਘ ਅਤਾਪੁਰ, ਐਡਵੋਕੇਟ ਕਰਨਵੀਰ ਸਿੰਘ ਚਨਾਰਥਲ, ਪੀਏ ਸਤੀਸ਼ ਕੁਮਾਰ, ਰਮੇਸ਼ ਕੁਮਾਰ ਸੋਨੂੰ, ਗੁਰਸਤਿੰਦਰ ਸਿੰਘ ਜੱਲਾ, ਰੁਪਿੰਦਰ ਸਿੰਘ ਪਿੰਦਰੀ ਅਤੇ ਪਰਮਪਾਲ ਸਿੰਘ ਬੱਤਰਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ