ਸ੍ਰੀ ਫ਼ਤਹਿਗੜ੍ਹ ਸਾਹਿਬ/4 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਸ਼ੈਸ਼ਨ 2024-25 ਖੇਤਰੀ ਯੁਵਕ ਮੇਲੇ ਵਿੱਚ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਜਿਵੇਂ ਕਿ ਗਰੁੱਪ ਸ਼ਬਦ, ਗੀਤ, ਗਜ਼ਲ, ਕਵਿਤਾ, ਭਾਸ਼ਣ, ਵਾਦ-ਵਿਵਾਦ, ਗਿੱਧਾ ਸਕਿੱਟ, ਮਹਿੰਦੀ, ਪੋਸਟਰ ਬਨਾਉਣਾ, ਰੰਗੋਲੀ, ਮੌਕੇ ਤੇ ਚਿਤਰਕਾਰੀ ਆਦਿ ਵਿਚ ਭਾਗ ਲਿਆ। ਫੋਕ ਆਰਕੈਸਟਰਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ। ਡਾ. ਵਨੀਤਾ ਗਰਗ ਨੇ ਕਾਲਜ ਦੇ ਸਮੂਹ ਸਟਾਫ ਨੂੰ ਵੀ ਬੱਚਿਆਂ ਨੂੰ ਪ੍ਰੇਰਿਤ ਕਰਨ ਅਤੇ ਉਹਨਾਂ ਦਾ ਸਹਿਯੋਗ ਕਰਨ ਤੇ ਵਧਾਈ ਦਿੱਤੀ। ਯੂਥ ਕੋਆਡੀਨੇਟਰ ਡਾ. ਜਸਪ੍ਰੀਤ ਕੌਰ ਨੇ ਵੀ ਬੱਚਿਆਂ ਨੂੰ ਵਧਾਈ ਦਿੰਦੇ ਹੋਰ ਵੱਧ ਚੜ ਕੇ ਸਭਿਆਚਾਰਕ ਖੇਤਰ ਵਿੱਚ ਭਾਗ ਲੈਣ ਲਈ ਕਿਹਾ ਅਤੇ ਟੀਮ ਇੰਚਾਰਜਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਦਵਿੰਦਰ ਸਿੰਘ, ਡਾ. ਸਤਪਾਲ ਸਿੰਘ, ਡਾ. ਰੂਪਕਮਲ ਕੌਰ, ਡਾ. ਨਵਜੋਤ ਕੌਰ, ਪ੍ਰੋ. ਰਾਜਪ੍ਰੀਤ ਕੌਰ, ਡਾ. ਜਸਦੀਪ ਕੌਰ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਬਿੱਕਰਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।