ਸ੍ਰੀ ਫ਼ਤਹਿਗੜ੍ਹ ਸਾਹਿਬ/5 ਅਕਤੂਬਰ :
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਹਰਵੀਰ ਕੌਰ ਨੇ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ.ਸੀ.) ਬੱਸੀ ਪਠਾਣਾਂ ਵਿਖੇ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਐਸ.ਡੀ.ਐਮ ਹਰਵੀਰ ਕੌਰ ਨੇ ਹੈਲਥ ਸੈਂਟਰ ਵਿਖੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਐੱਸ.ਐਮ.ਓ. ਹਰਲੀਨ ਕੌਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਹਨਾਂ ਨੇ ਕਾਰਜ ਸਾਧਕ ਅਫ਼ਸਰ, ਬੱਸੀ ਪਠਾਣਾਂ, ਸੁਖਦੇਵ ਸਿੰਘ ਨੂੰ ਵੀ ਨਿਰਦੇਸ਼ ਦਿੱਤੇ ਕਿ ਹਸਪਤਾਲ ਤੇ ਇਸ ਦੇ ਆਲੇ ਦੁਆਲੇ ਦੀ ਸਫ਼ਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। ਐੱਸ.ਡੀ.ਐਮ. ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਵਾਸਤੇ ਹੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਮਿਆਰ ਉਚਾ ਕਰਨ ਲਈ ਮੁਹਿੰਮ ਵੀ ਆਰੰਭੀ ਹੈ ਤਾਂ ਜੋ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਇਸ ਦੌਰਾਨ ਐੱਸ.ਡੀ.ਐਮ. ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਸਪਤਾਲ ਵਿਚਲੇ ਦਵਾਈਆਂ ਦੇ ਸਟੋਰ ਦਾ ਜਾਇਜ਼ਾ ਲੈਂਦੇ ਹੋਏ, ਓਥੇ ਉਪਲਭਧ ਦਵਾਈਆਂ ਦੇ ਸਟਾਕ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚੋਂ ਹੀ 100 ਫੀਸਦੀ ਦਵਾਈਆਂ ਮਰੀਜ਼ਾਂ ਨੂੰ ਮੁਫਤ ਉਪਲੱਬਧ ਕਰਵਾਈਆ ਜਾ ਰਹੀਆਂ ਹਨ।ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਹਸਪਤਾਲ ਦਾ ਸਟਾਫ਼ ਹਾਜ਼ਰ ਸਨ।