Thursday, January 02, 2025  

ਪੰਜਾਬ

ਜਥੇਦਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਅਕਾਲੀ ਦਲ ਨੇ ਜ਼ਿਲਾ ਹੈਡਕੁਆਰਟਰ ਅੱਗੇ ਕੀਤਾ ਰੋਸ ਪ੍ਰਦਰਸ਼ਨ 

November 05, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/5 ਨਵੰਬਰ: 
(ਰਵਿੰਦਰ ਸਿੰਘ ਢੀਂਡਸਾ)
 
ਸ਼ਹੀਦਾਂ ਦੀ ਧਰਤੀ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਰੋਸ ਮਾਰਚ ਕਰਦੇ ਹੋਏ ਸ੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਪਹੁੰਚੇ। ਜਿੱਥੇ ਝੋਨੇ ਦੀ ਖਰੀਦ ਨੂੰ ਲੈ ਕੇ ਅਤੇ ਡੀਏਪੀ ਦੀ ਕਾਲਾ ਬਾਜ਼ਾਰੀ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਉਪਰੰਤ ਅਕਾਲੀ ਦਲ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਮ ਤੇ ਇੱਕ ਮੈਂਮੋਰੰਡਮ ਸੌਂਪਿਆ ਗਿਆ।ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਵੱਲੋਂ ਕੀਤੀ ਗਈ।ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ, ਮਨਮੋਹਨ ਸਿੰਘ ਮੁਕਾਰੋਂਪੁਰ ਜਿਲ੍ਹਾ ਪ੍ਰਧਾਨ ਦਿਹਾਤੀ, ਸੀਨੀਅਰ ਅਕਾਲੀ ਆਗੂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਪ੍ਰਧਾਨ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਸ੍ਰੀ ਫ਼ਤਹਿਗੜ੍ਹ ਸਾਹਿਬ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਜੱਥੇਦਾਰ ਹਰਭਜਨ ਸਿੰਘ ਚਨਾਰਥਲ ਮੈਂਬਰ ਪੀ ਏ ਸੀ ,ਬਲਜੀਤ ਸਿੰਘ ਭੁੱਟਾ ਵਾਈਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਵੱਡੀ ਗਿਣਤੀ ਵਿੱਚ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਨਾਲ ਸੰਬੰਧਿਤ ਅਕਾਲੀ ਵਰਕਰ ਅਤੇ ਅਹੁਦੇਦਾਰ ਮੌਜ਼ੂਦ ਸਨ ਜਿਨਾਂ ਨੇ ਹੱਥਾਂ ਵਿੱਚ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ।ਇਸ ਮੌਕੇ ਐਡਵੋਕੇਟ ਗਗਨਦੀਪ ਸਿੰਘ ਵਿਰਕ, ਸੁਖਵਿੰਦਰ ਸਿੰਘ ਜੈਲਦਾਰ, ਦਵਿੰਦਰ ਜਤਿੰਦਰ ਪਾਲ ਸਿੰਘ ਕਾਹਲੋ,ਨਰਿੰਦਰ ਸਿੰਘ ਸਰਕਲ ਪ੍ਰਧਾਨ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਰਾਮਪੁਰ, ਨਿਰਮਲ ਕੁਮਾਰ, ਗੁਰਦੀਪ ਸਿੰਘ ਢੰਗੇੜੀਆਂ,ਸੁਖਦੇਵ ਸਿੰਘ ਬੱਬਰ ਸੰਧੂ ,ਬਲਵਿੰਦਰ ਸਿੰਘ ਬਰਕਤਪੁਰ, ਬਲਜਿੰਦਰ ਸਿੰਘ ਬੌੜ,ਰਵਿੰਦਰ ਸਿੰਘ ਰਾਣਾ,ਜਗਪ੍ਰੀਤ ਸਿੰਘ ਖਰੌੜਾ,ਜਤਿੰਦਰ ਸਿੰਘ ਜੌਲੀ, ਮਨਦੀਪ ਸਿੰਘ ਨਡਿਆਲੀ, ਮਨਪ੍ਰੀਤ ਸਿੰਘ ਪ੍ਰੀਤ ਨਗਰ, ਜਸਵੰਤ ਸਿੰਘ ਲੰਬੜਦਾਰ, ਅਵਤਾਰ ਸਿੰਘ ਮੁੱਲਾਪੁਰ, ਗੁਰਵਿੰਦਰ ਸਿੰਘ ਬੀੜ ਮਾਨ, ਹਰਨੇਕ ਸਿੰਘ ਬਡਾਲੀ, ਕਮਲਜੀਤ ਸਿੰਘ ਸਰਪੰਚ, ਲਾਲਾ ਥਾਬਲਾਂ,ਜਗਤਾਰ ਸਿੰਘ ਬਦੌਛੀ,ਗਿੰਨੀ ਮਾਤਾ ਗੁਜਰੀ ਕਾਲਜ , ਡਾਕਟਰ ਪਰਮਿੰਦਰ ਸਿੰਘ,ਬਲਜੀਤ ਸਿੰਘ ਦਿਓਲ,ਅਰਸ਼ਦੀਪ ਸਿੰਘ ਬੁਚੜੇ ਬਲਰਾਜ ਸਿੰਘ ਸਰਹੰਦ,ਹਰਪ੍ਰੀਤ ਸਿੰਘ ਤਲਾਣੀਆਂ,ਲਖਵੀਰ ਸਿੰਘ ਸਲੇਮਪੁਰ,ਰਵਿੰਦਰ ਸਿੰਘ ਰੂਬੀ ਸਾਬਕਾ ਐਮ ਸੀ, ਰਣਧੀਰ ਸਿੰਘ ਧਾਲੀਵਾਲ ਸਰਕਲ ਪ੍ਰਧਾਨ , ਸੁਖਜਿੰਦਰ ਸਿੰਘ ਬਾਗੜੀਆਂ,ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ,ਗੌਰਵ ਸਿੰਘ, ਵਰਿੰਦਰ ਸਿੰਘ ਅਤੇ ਮੇਵਾ ਰਾਮ ਖੇੜੀ ਵੀ ਮੌਜੂਦ ਸਨ।ਅੰਤ ਵਿਚ ਜਥੇਦਾਰ ਜਗਦੀਪ ਸਿੰਘ ਚੀਮਾ ਵੱਲੋਂ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ,ਪਾਰਟੀ ਵਰਕਰਾਂ,ਅਕਾਲੀ ਦਲ ਅਤੇ ਐਸ ਓ ਆਈ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ