Thursday, January 02, 2025  

ਪੰਜਾਬ

ਹੁਸ਼ਿਆਰਪੁਰ ’ਚ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ

November 05, 2024

ਮਲਕੀਤ ਸਿੰਘ ਗੜਦੀਵਾਲਾ, 5 ਨਵੰਬਰ:

ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਰਾਈਵਿੰਗ ਕਾਰ ਨੂੰ ਹਰੀ ਝੰਡੀ ਦੇ ਕੇ ਲੋੜਵੰਦ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ ਕਰਵਾਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਨ੍ਹਾਂ ਫਰੀ ਡਰਾਈਵਿੰਗ ਕਲਾਸਾਂ ਦਾ ਉਦੇਸ਼ ਲੜਕੀਆਂ ਨੂੰ ਹੋਰ ਸਸ਼ਕਤ ਕਰਨਾ ਹੈ ਤਾਂ ਜੋ ਉਹ ਆਪਣੇ ਪੈਰੀਂ ਹੋ ਕੇ ਆਤਮਨਿਰਭਰ ਬਣ ਸਕਣ । ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਵਿਚ ਕੁੱਲ 120 ਲੜਕੀਆ ਨੂੰ ਤਿੰਨ ਸਮੂਹਾਂ ਵਿਚ ਡਰਾਈਵਿੰਗ ਦੀ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿਚ ਪਹਿਲੇ ਦੋ ਗਰੁੱਪਾਂ ਵਿਚ 45-45 ਲੜਕੀਆਂ ਹੋਣਗੀਆਂ ਅਤੇ ਤੀਜੇ ਗਰੁੱਪ ਵਿਚ 30 ਲੜਕੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆ ਨੂੰ ਸੱਦਾ ਦਿੱਤਾ ਕਿ ਉਹ ਇਸ ਸਹੂਲਤ ਦਾ ਪੂਰਾ ਲਾਭ ਹਾਸਲ ਕਰਦਿਆਂ ਹੋਰ ਸਮਰੱਥ ਹੋ ਸਕਣ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਸੀ.ਡੀ.ਪੀ.ਓ. ਹੁਸ਼ਿਆਰਪੁਰ-1 ਰਵਿੰਦਰ ਕੌਰ, ਸੀ.ਡੀ.ਪੀ.ਓ. ਹੁਸ਼ਿਆਰਪੁਰ-2 ਦਇਆ ਰਾਣੀ ਅਤੇ ਸੀ.ਡੀ.ਪੀ.ਓ.-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਦੇ ਨਾਲ ਡਰਾਈਵਿੰਗ ਕਲਾਸਾਂ ਵਿਚ ਸ਼ਾਮਿਲ ਹੋਣ ਵਾਲੀਆਂ ਵਿਦਿਆਰਥਣਾਂ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ