ਸ੍ਰੀ ਫ਼ਤਹਿਗੜ੍ਹ ਸਾਹਿਬ/5 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ 'ਐਕਸਲ ਅਸੈਂਸ਼ੀਅਲਸ: ਅਨਲੌਕਿੰਗ ਡਾਟਾ ਐਨਾਲੀਸਿਸ ਬੇਸਿਕਸ' ਵਿਸ਼ੇ ਤੇ ਦੋ-ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਿਦਿਆਰਥੀਆਂ ਨੂੰ ਡਾਟਾ ਵਿਸ਼ਲੇਸ਼ਣ ਲਈ ਜ਼ਰੂਰੀ ਐਕਸਲ ਹੁਨਰਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਵਰਕਸ਼ਾਪ ਦਾ ਆਯੋਜਨ ਡਾ. ਸੁਮਿਤ ਕੁਮਾਰ, ਅਰਥ ਸ਼ਾਸਤਰ ਵਿਭਾਗ ਦੇ ਮੁਖੀ ਦੁਆਰਾ ਕੀਤਾ ਗਿਆ। ਵਰਕਸ਼ਾਪ ਵਿੱਚ ਜ਼ਰੂਰੀ ਡੇਟਾ ਵਿਸ਼ਲੇਸ਼ਣ ਟੂਲ ਸਿਖਾਏ ਗਏ ਅਤੇ ਵਿਭਿੰਨ ਅਕਾਦਮਿਕ ਪਿਛੋਕੜ ਵਾਲੇ ਵਿਦਿਆਰਥੀਆਂ ਨੇ ਇਸ ਵਰਕਸ਼ਾਪ ਵਿਚ ਸ਼ਮੂਲੀਅਤ ਕੀਤੀ । ਸਿਖਲਾਈ ਸੈਸ਼ਨ ਵਿਚ ਡਾਟਾ ਪ੍ਰਬੰਧਨ ਅਤੇ ਵਿਸ਼ਲੇਸ਼ਣ ਦੇ ਨੁਕਤੇ ਦਸੇ ਗਏ।ਵਰਕਸ਼ਾਪ ਨੂੰ ਵਿਦਿਆਰਥੀਆਂ ਤੋਂ ਇੱਕ ਉਤਸ਼ਾਹਜਨਕ ਹੁੰਗਾਰਾ ਮਿਲਿਆ ਅਤੇ ਵਿਦਿਆਰਥੀਆਂ ਨੇ ਵਿਹਾਰਕ ਸਿਖਲਾਈ ਵਿਚ ਵੱਧ-ਚੜ ਕੇ ਹਿੱਸਾ ਲਿਆ।ਅਰਥ ਸ਼ਾਸਤਰ ਵਿਭਾਗ ਨੇ ਸਾਰੇ ਭਾਗੀਦਾਰਾਂ ਦਾ ਉਹਨਾਂ ਦੇ ਉਤਸ਼ਾਹ ਅਤੇ ਨਵੇਂ ਹੁਨਰ ਸਿੱਖਣ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਵਰਕਸ਼ਾਪ ਦੇ ਸਫਲਤਾਪੂਰਵਕ ਸੰਪੰਨ ਹੋਣ 'ਤੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀ ਸਿਖਲਾਈ ਵਿਦਿਆਰਥੀਆਂ ਨੂੰ ਢੁਕਵੀਂ, ਹੁਨਰ-ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਯੂਨੀਵਰਸਿਟੀ ਦੇ ਮਿਸ਼ਨ ਨੂੰ ਮਜ਼ਬੂਤ ਕਰਦੀ ਹੈ। ਵਾਈਸ-ਚਾਂਸਲਰ ਸਾਹਿਬ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਿਖਲਾਈ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਰੀਅਰ ਦੀਆਂ ਚੁਣੌਤੀਆਂ ਲਈ ਤਿਆਰ ਕਰਦੀ ਹੈ ਅਤੇ ਯੂਨੀਵਰਸਿਟੀ ਭਵਿੱਖ ਵਿਚ ਇਸ ਤਰ੍ਹਾਂ ਦੀ ਵਰਕਸ਼ਾਪਾਂ ਦਾ ਆਯੋਜਨ ਕਰਦੀ ਰਹੇਗੀ।