Friday, January 03, 2025  

ਪੰਜਾਬ

ਰਿਮਟ ਯੂਨੀਵਰਸਿਟੀ, ਸਕੂਲ ਆਫ਼ ਆਰਟ ਐਂਡ ਡਿਜ਼ਾਈਨ ਦੇ ਵਿਦਿਆਰਥੀਆਂ ਵੱਲੋਂ ਲਈਅਰ ਵੈਲੀ ਅਤੇ ਐਲਾਂਟੇ ਮਾਲ ਦੀ ਯਾਤਰਾ

November 05, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/5 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਸਕੂਲ ਆਫ਼ ਆਰਟ ਐਂਡ ਡਿਜ਼ਾਈਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਲਈਅਰ ਵੈਲੀ ਅਤੇ ਐਲਾਂਟੇ ਮਾਲ, ਚੰਡੀਗੜ੍ਹ ਦੀ ਯਾਤਰਾ ਕੀਤੀ ਗਈ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਯਾਤਰਾ ਦਾ ਉਦੇਸ਼ ਵਿਦਿਆਰਥੀਆਂ ਨੂੰ ਹੱਥ ਕਲਾ, ਮੂਰਤੀ ਕਲਾ ਅਤੇ ਫੈਸ਼ਨ ਦੇ ਖੇਤਰਾਂ ਵਿੱਚ ਆ ਰਹੀਆਂ ਤਬਦੀਲੀਆਂ ਅਤੇ ਨਵੇਂ ਹੁਨਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਚੰਡੀਗੜ੍ਹ ਦੇ ਸੈਕਟਰ 10 ਵਿਖੇ ਕਰਵਾਏ ਗਏ ਆਰਟ ਕਾਰਨੀਵਲ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੂੰ ਲਾਈਵ ਆਰਟ ਵਰਕਸ਼ਾਪ ਅਤੇ ਮੂਰਤੀ ਕਲਾ ਦੇ ਸੈਸ਼ਨਾਂ ਰਾਹੀਂ ਨਵੇਂ ਅਨੁਭਵ ਪ੍ਰਾਪਤ ਕਰਨ ਦਾ ਮੌਕਾ ਮਿਲਿਆ।ਇਸ ਫੇਰੀ ਦੌਰਾਨ ਵਿਦਿਆਰਥੀਆਂ ਦੀ ਮੁਲਾਕਾਤ ਪੰਜਾਬ ਦੀ ਲਲਿਤ ਕਲਾ ਅਕੈਡਮੀ ਦੇ ਚੇਅਰਮੈਨ ਗੁਰਦੀਪ ਧੀਮਾਨ ਨਾਲ ਹੋਈ, ਜਿਨ੍ਹਾਂ ਨੇ ਕਲਾ ਦੀ ਦੁਨੀਆਂ ਵਿੱਚ ਆਪਣੇ ਤਜਰਬੇ ਅਤੇ ਅਨੁਭਵ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਦਿਆਂ ਉਹਨਾਂ ਦਾ ਮਾਰਗਦਰਸ਼ਨ ਕੀਤਾ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਨੁਬਰਾ ਵੈਲੀ ਦੀ ਟੈਕਸਟਚਰ ਫੋਟੋ ਪ੍ਰਦਰਸ਼ਨੀ ਅਤੇ ਧੀਮਾਨ ਦੀ ਨਿੱਜੀ ਫੋਟੋ ਪ੍ਰਦਰਸ਼ਨੀ ਨੂੰ ਵੇਖਿਆ ਜਿਹੜੀ ਵਿਦਿਆਰਥੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ, ਜਿਸ ਵਿੱਚ ਕੁਦਰਤ ਦੀ ਸੁੰਦਰਤਾ ਨੂੰ ਪੇਸ਼ ਕੀਤਾ ਗਿਆ ਸੀ।ਇਸ ਤੋਂ ਇਲਾਵਾ ਫੈਸ਼ਨ ਡਿਜ਼ਾਈਨ ਦੇ ਵਿਦਿਆਰਥੀਆਂ ਨੇ ਐਲਾਂਟੇ ਮਾਲ ਵਿਖੇ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਦੇ ਫੈਸ਼ਨ ਨਾਲ ਜੁੜੇ ਨਵੇਂ ਬ੍ਰਾਂਡਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜੋ ਕਿ ਉਨ੍ਹਾਂ ਦੇ ਕਿੱਤਾਮੁਖੀ ਕੋਰਸ ਲਈ ਮਹੱਤਵਪੂਰਨ ਸੀ।ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਪੇਸ਼ੇਵਰ ਕਲਾਕਾਰਾਂ ਅਤੇ ਡਿਜ਼ਾਈਨਰਾਂ ਨੂੰ ਵੀ ਮਿਲਣ ਦਾ ਮੌਕਾ ਮਿਲਿਆ। ਇਹ ਯਾਤਰਾ ਨੇ ਵਿਦਿਆਰਥੀਆਂ ਦੀ ਅਕਾਦਮਿਕ ਸਮਝ ਨੂੰ ਪ੍ਰੈਕਟੀਕਲ ਅਨੁਭਵ ਵਿੱਚ ਬਦਲਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਵਿਭਾਗ ਨੇ ਭਵਿੱਖ ਵਿੱਚ ਅਜਿਹੀਆਂ ਹੋਰ ਯਾਤਰਾਵਾਂ ਕੀਤੇ ਜਾਣ ਦਾ ਭਰੋਸਾ ਜਤਾਇਆ ਜਿਹੜਾ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਲਾਭਦਾਇਕ ਸਿੱਧ ਹੋਵੇਗਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ