Thursday, November 07, 2024  

ਪੰਜਾਬ

ਪੈਸੇ ਦੇ ਲਾਲਚ ਵਿਚ ਲੁਟੇਰਿਆਂ ਮਜਦੂਰ ਨੂੰ ਮੌਤ ਦੇ ਘਾਟ ਉਤਾਰਿਆ

November 06, 2024

ਹਰਜਿੰਦਰ ਸਿੰਘ ਗੋਲਣ
ਭਿਖੀਵਿੰਡ 6 ਨਵੰਬਰ

ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਇਤਿਹਾਸਿਕ ਪਿੰਡ ਪੂਲਾ ਨੇੜੇ ਲੁਟੇਰਿਆਂ ਨੇ ਪੈਸੇ ਦੇ ਲਾਲਚ ਵੱਸ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਵਿਅਕਤੀ ਦੀ ਪਹਿਚਾਨ ਤਰਸੇਮ ਸਿੰਘ (60) ਵਾਸੀ ਛਿਛਰੇਵਾਲ ਥਾਣਾ ਝਬਾਲ ਵਜੋਂ ਹੋਈ। ਮਿ੍ਰਤਕ ਤਰਸੇਮ ਸਿੰਘ ਦੇ ਪੁੱਤਰ ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਨੇ ਦੱਸਿਆ ਮੇਰਾ ਪਿਤਾ ਤਰਸੇਮ ਸਿੰਘ ਸੁਰ ਸਿੰਘ ਸੈਂਟਰ ਤੋਂ ਮਿਲਣ ਵਾਲੀ ਗੋਲੀ ਖਾਂਦਾ ਹੋਣ ਕਾਰਨ ਮੰਗਲਵਾਰ ਦੁਪਹਿਰ ਗੋਲੀਆਂ ਲੈਣ ਵਾਸਤੇ ਗਿਆ, ਉਸ ਦੇ ਕੋਲ ਚਾਰ ਪੰਜ ਹਜ਼ਾਰ ਰੁਪਏ ਹੋਣ ਕਾਰਨ ਕੁਝ ਵਿਅਕਤੀ ਉਸ ਨੂੰ ਆਪਣੇ ਮੋਟਰਸਾਈਕਲ ਮਗਰ ਬਿਠਾ ਕੇ ਲੈ ਗਏ ਅਤੇ ਸੂਆ ਪੁਲ ਇਤਿਹਾਸਿਕ ਪਿੰਡ ਪੂਹਲਾ ਸੁਰ ਸਿੰਘ ਵਿਚਕਾਰ ਸਾਫੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਪੈਸੇ ਲੈ ਕੇ ਫਰਾਰ ਹੋ ਗਏ। ਬਲਜੀਤ ਸਿੰਘ ਨੇ ਕਿਹਾ ਕਿਸੇ ਜਾਣਕਾਰ ਨੂੰ ਪਤਾ ਲੱਗਣ ਤੇ ਪੁਲਿਸ ਵੱਲੋਂ ਮੇਰੇ ਪਿਤਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ। ਮਿ੍ਰਤਕ ਤਰਸੇਮ ਸਿੰਘ ਦੇ ਕੇਸ ਸਬੰਧੀ ਪੁੱਛੇ ਜਾਣ ਤੇ ਐਸਐਚਓ ਭਿੱਖੀਵਿੰਡ ਮਨੋਜ ਕੁਮਾਰ ਨੇ ਕਿਹਾ ਮਨਦੀਪ ਸਿੰਘ ਦੇ ਬਿਆਨ ਮੁਤਾਬਿਕ ਧਾਰਾ 174 ਦੇ ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਕਰਾਉਣ ਉਪਰੰਤ ਵਾਰਸਾਂ ਹਵਾਲੇ ਕੀਤੀ ਜਾਵੇਗੀ ਅਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਵਾਨੀਗੜ੍ਹ ਬਲਿਆਲ ਰੋਡ ਤੇ ਲੱਗੀ ਕਬਾੜ ਦੀ ਦੁਕਾਨ ਨੂੰ ਅੱਗ ਲੱਖਾਂ ਦਾ ਹੋਇਆ ਨੁਕਸਾਨ

ਭਵਾਨੀਗੜ੍ਹ ਬਲਿਆਲ ਰੋਡ ਤੇ ਲੱਗੀ ਕਬਾੜ ਦੀ ਦੁਕਾਨ ਨੂੰ ਅੱਗ ਲੱਖਾਂ ਦਾ ਹੋਇਆ ਨੁਕਸਾਨ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ

ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ

ਸੜਕ ਹਾਦਸੇ *ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੋਰਾਨ ਮੌਤ

ਸੜਕ ਹਾਦਸੇ *ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੋਰਾਨ ਮੌਤ

ਪੀ.ਐਸ.ਪੀ.ਸੀ.ਐਲ. ਅਤੇ ਜੀ.ਐਨ.ਡੀ.ਈ.ਸੀ. ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਲਈ ਸਮਰੱਥਾ-ਨਿਰਮਾਣ ਪ੍ਰੋਗਰਾਮ ਦੇਣ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ

ਪੀ.ਐਸ.ਪੀ.ਸੀ.ਐਲ. ਅਤੇ ਜੀ.ਐਨ.ਡੀ.ਈ.ਸੀ. ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਲਈ ਸਮਰੱਥਾ-ਨਿਰਮਾਣ ਪ੍ਰੋਗਰਾਮ ਦੇਣ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਅਪਰਾਜਿਤਾ ਵੂਮੈਨ ਐਂਡ ਚਾਈਲਡ ਬਿੱਲ 'ਤੇ ਚਰਚਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਅਪਰਾਜਿਤਾ ਵੂਮੈਨ ਐਂਡ ਚਾਈਲਡ ਬਿੱਲ 'ਤੇ ਚਰਚਾ 

ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਮਾਨਸਿਕ ਰੋਗਾਂ ਦਾ ਮੁਫਤ ਇਲਾਜ : ਡਾ. ਦਵਿੰਦਰਜੀਤ ਕੌਰ

ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਮਾਨਸਿਕ ਰੋਗਾਂ ਦਾ ਮੁਫਤ ਇਲਾਜ : ਡਾ. ਦਵਿੰਦਰਜੀਤ ਕੌਰ

ਪੰਜਾਬ 'ਚ ਸਰਹੱਦ ਪਾਰ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਪੰਜਾਬ 'ਚ ਸਰਹੱਦ ਪਾਰ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਮਨਾਇਆ ਆਯੁਰਵੈਦ ਦਿਵਸ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਮਨਾਇਆ ਆਯੁਰਵੈਦ ਦਿਵਸ

*ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਲਈ ਕੀਤਾ ਜ਼ੋਰਦਾਰ ਪ੍ਰਚਾਰ!*

*ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਲਈ ਕੀਤਾ ਜ਼ੋਰਦਾਰ ਪ੍ਰਚਾਰ!*