Thursday, November 07, 2024  

ਪੰਜਾਬ

ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ 07 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਸੜਕਾਂ ਦੀ ਹੋਵੇਗੀ ਮੁਰੰਮਤ:ਵਿਧਾਇਕ ਰਾਏ

November 07, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/7 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਦਸੰਬਰ ਮਹੀਨੇ ਵਿੱਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ 07 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਕਰਵਾ ਕੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਜਾਣਕਾਰੀ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਰੋਜ਼ਾ ਸ਼ਰੀਫ ਦੇ ਸਾਹਮਣੇ ਸੀਵਰੇਜ ਪੈਣ ਤੋਂ ਬਾਅਦ ਬਨਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ ਜਿਨ੍ਹਾਂ ਵੱਲੋਂ ਸੜਕਾਂ ਦੀ ਮੁਰੰਮਤ ਵਾਸਤੇ 01 ਕਰੋੜ 68 ਲੱਖ ਰੁਪਏ ਦੀ ਮਨਜੂਰੀ ਦਿੱਤੀ ਗਈ ਹੈ, ਜਿਸ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਸੰਬਰ ਮਹੀਨੇ ਦੇ ਸ਼ੁਰੂ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਆਲੇ ਦੁਆਲੇ ਦੀ ਸਾਫ ਸਫਾਈ ਲਈ ਵਿਆਪਕ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾ ਸਕੇ। ਇਸ ਮੌਕੇ ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਮੁਢਲੀ ਸਟੇਜ ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਮੁਢਲੀ ਸਟੇਜ ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ - ਕੰਗ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ - ਕੰਗ

ਪਿਛਲੇ ਚਾਰ ਸਾਲਾਂ ਤੋਂ ਖੇਤ ਚ ਨਹੀਂ ਲਗਾਈ ਅੱਗ ਇਲਾਕੇ ਲਈ ਬਣੇ ਮਿਸਾਲ

ਪਿਛਲੇ ਚਾਰ ਸਾਲਾਂ ਤੋਂ ਖੇਤ ਚ ਨਹੀਂ ਲਗਾਈ ਅੱਗ ਇਲਾਕੇ ਲਈ ਬਣੇ ਮਿਸਾਲ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ।

ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ।

ਭੇਦ ਭਰੇ ਹਾਲਾਤਾਂ ਵਿੱਚ ਬਿਜਲੀ ਮੁਲਾਜ਼ਮ ਨੌਜਵਾਨ ਦੀ ਮੌਤ ,ਨਹਿਰ ਦੀ ਪਟਰੀ ਤੋਂ ਮਿਲੀ ਲਾਸ਼

ਭੇਦ ਭਰੇ ਹਾਲਾਤਾਂ ਵਿੱਚ ਬਿਜਲੀ ਮੁਲਾਜ਼ਮ ਨੌਜਵਾਨ ਦੀ ਮੌਤ ,ਨਹਿਰ ਦੀ ਪਟਰੀ ਤੋਂ ਮਿਲੀ ਲਾਸ਼

ਕੈਂਸਰ ਰੋਕੂ ਮੁਫਤ ਜਾਂਚ ਕੈਂਪ ‘ਚ 160 ਮਰੀਜਾਂ ਨੇ ਲਿਆ ਲਾਹਾ

ਕੈਂਸਰ ਰੋਕੂ ਮੁਫਤ ਜਾਂਚ ਕੈਂਪ ‘ਚ 160 ਮਰੀਜਾਂ ਨੇ ਲਿਆ ਲਾਹਾ

ਸ੍ਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਸੰਬੰਧੀ ਦੂਜੀ ਅੰਤਰ–ਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ 

ਸ੍ਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਸੰਬੰਧੀ ਦੂਜੀ ਅੰਤਰ–ਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ 

ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਕਰਵਾਈ ਸਾਫ ਸਫਾਈ-ਕਾਰਜ ਸਾਧਕ ਅਫਸਰ

ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਕਰਵਾਈ ਸਾਫ ਸਫਾਈ-ਕਾਰਜ ਸਾਧਕ ਅਫਸਰ