ਚੰਡੀਗੜ੍ਹ, 7 ਨਵੰਬਰ
ਪੰਜਾਬ ਵਿੱਚ ਸੈਨੇਟ ਚੋਣਾਂ ਨਾ ਕਰਵਾਏ ਜਾਣ ਖ਼ਿਲਾਫ਼ ਅੱਜ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਧਰਨਾ ਦਿੱਤਾ। ਪੀਯੂ ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਗਈਆਂ ਹਨ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਪਰਬਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਸੁਖਪਾਲ ਸਿੰਘ ਖਹਿਰਾ, ਪ੍ਰਤਾਪ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਬਹੁਤ ਅਹਿਮ ਹੈ। ਇਹ ਇਕੱਲੀ ਯੂਨੀਵਰਸਿਟੀ ਦਾ ਮਸਲਾ ਨਹੀਂ ਸਗੋਂ ਪੰਜਾਬ ਦੀ ਲੜਾਈ ਹੈ। ਪੰਜਾਬ ਦੀ ਲੜਾਈ ਲਈ ਇੱਕ ਅੰਦੋਲਨ ਦੀ ਲੋੜ ਹੈ, ਜੋ ਵੀ ਲੜਾਈ ਲੜੀ ਜਾਵੇਗੀ ਅਕਾਲੀ ਦਲ ਉਸ ਦਾ ਸਾਥ ਦੇਵੇਗਾ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਸਾਲਾਂ ਤੋਂ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਝੋਨਾ ਨਹੀਂ ਚੁੱਕਿਆ ਜਾ ਰਿਹਾ। ਡੀਏਪੀ ਖਾਦ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਵੀਂ ਵਿਧਾਨ ਸਭਾ ਦੀ ਸੀਟ ਦੀ ਮੰਗ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਚੰਡੀਗੜ੍ਹ 'ਤੇ ਪੰਜਾਬ ਦਾ 60 ਫੀਸਦੀ ਅਧਿਕਾਰ ਹੈ ਪਰ ਇਸ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ।