Thursday, November 07, 2024  

ਪੰਜਾਬ

ਭੇਦ ਭਰੇ ਹਾਲਾਤਾਂ ਵਿੱਚ ਬਿਜਲੀ ਮੁਲਾਜ਼ਮ ਨੌਜਵਾਨ ਦੀ ਮੌਤ ,ਨਹਿਰ ਦੀ ਪਟਰੀ ਤੋਂ ਮਿਲੀ ਲਾਸ਼

November 07, 2024

Qadian 7 November

ਪੁਲਿਸ ਥਾਣਾ ਸੇਖਵਾਂ ਅਧੀਨ ਪਿੰਡ ਤੱਤਲਾ ਤੋਂ ਪਿੰਡ ਠੱਕਰ ਸੰਧੂ ਨਹਿਰ ਪਟਰੀ ਤੇ ਇੱਕ ਬਿਜਲੀ ਮੁਲਾਜ਼ਮ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸੇਖਵਾਂ ਦੇ ਐਸਐਚ ਓ ਗੁਰਮਿੰਦਰ ਸਿੰਘ ਢਿੱਲੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਰਤਕ ਨੌਜਵਾਨ ਸਲਵਿੰਦਰ ਸਿੰਘ ਸੋਨੂ (25) ਸੋਨੂ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਸੇਖਵਾਂ ਦੀ ਮਾਤਾ ਹਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਨੌਜਵਾਨ ਦੀ ਲਾਸ਼ ਨਹਿਰ ਪਟਰੀ ਕਿਨਾਰੇ ਪਈ ਹੋਈ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਟਾਲਾ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ । ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮਿ੍ਰਤਕ ਨੌਜਵਾਨ ਜੋ ਕਿ ਬਿਜਲੀ ਮੁਲਾਜ਼ਮ ਹੈ ਅਤੇ ਜਲੰਧਰ ਬਿਜਲੀ ਮਹਿਕਮੇ ਵਿੱਚ ਨੌਕਰੀ ਕਰਦਾ ਹੈ। ਮਿ੍ਰਤਕ ਨੌਜਵਾਨ ਦੀ ਮਾਤਾ ਹਰਜੀਤ ਕੌਰ ਦੇ ਬਿਆਨਾਂ ਦੇ ਅਧਾਰ ਤੇ 174 ਦੀ ਕਾਰਵਾਈ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਮਿ੍ਰਤਕ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਮਿ੍ਰਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਸ਼ੁੱਕਰਵਾਰ ਨੂੰ 10,000 ਤੋਂ ਵੱਧ ਸਰਪੰਚਾਂ ਨੂੰ ਸਹੁੰ ਚੁਕਾਉਣਗੇ

ਪੰਜਾਬ ਦੇ ਮੁੱਖ ਮੰਤਰੀ ਸ਼ੁੱਕਰਵਾਰ ਨੂੰ 10,000 ਤੋਂ ਵੱਧ ਸਰਪੰਚਾਂ ਨੂੰ ਸਹੁੰ ਚੁਕਾਉਣਗੇ

ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਵੱਲੋਂ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ 

ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਵੱਲੋਂ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ 

ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਮੁਢਲੀ ਸਟੇਜ ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਮੁਢਲੀ ਸਟੇਜ ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ - ਕੰਗ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ - ਕੰਗ

ਪਿਛਲੇ ਚਾਰ ਸਾਲਾਂ ਤੋਂ ਖੇਤ ਚ ਨਹੀਂ ਲਗਾਈ ਅੱਗ ਇਲਾਕੇ ਲਈ ਬਣੇ ਮਿਸਾਲ

ਪਿਛਲੇ ਚਾਰ ਸਾਲਾਂ ਤੋਂ ਖੇਤ ਚ ਨਹੀਂ ਲਗਾਈ ਅੱਗ ਇਲਾਕੇ ਲਈ ਬਣੇ ਮਿਸਾਲ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ।

ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ।

ਕੈਂਸਰ ਰੋਕੂ ਮੁਫਤ ਜਾਂਚ ਕੈਂਪ ‘ਚ 160 ਮਰੀਜਾਂ ਨੇ ਲਿਆ ਲਾਹਾ

ਕੈਂਸਰ ਰੋਕੂ ਮੁਫਤ ਜਾਂਚ ਕੈਂਪ ‘ਚ 160 ਮਰੀਜਾਂ ਨੇ ਲਿਆ ਲਾਹਾ

ਸ੍ਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਸੰਬੰਧੀ ਦੂਜੀ ਅੰਤਰ–ਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ 

ਸ੍ਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਸੰਬੰਧੀ ਦੂਜੀ ਅੰਤਰ–ਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ