Thursday, January 02, 2025  

ਪੰਜਾਬ

ਪਿਛਲੇ ਚਾਰ ਸਾਲਾਂ ਤੋਂ ਖੇਤ ਚ ਨਹੀਂ ਲਗਾਈ ਅੱਗ ਇਲਾਕੇ ਲਈ ਬਣੇ ਮਿਸਾਲ

November 07, 2024

ਕੁਲਸੀਰ ਸਿੰਘ ਔਜਲਾਦਿੜ੍ਹਬਾ/ 7 ਨਵੰਬਰ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਖੇੜੀ ਦੇ ਅਗਾਂਹਵਧੂ ਕਿਸਾਨ ਭਰਾਵਾਂ ਦਰਬਾਰਾ ਸਿੰਘ ਅਤੇ ਗੁਰਮੀਤ ਸਿੰਘ ਦੇ 10 ਏਕੜ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਾਰਵਾਈ ਗਈ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨੇ ਦੱਸਿਆ ਕਿ ਪਿੰਡ ਖੇੜੀ ਦੇ ਇਹਨਾਂ ਦੋਵਾਂ ਭਰਾਵਾਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੇ ਮਾਹਿਰਾਂ ਦੀ ਪ੍ਰੇਰਣਾ ਸਦਕਾ ਪਿਛਲੇ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਹੈਪੀ ਸੀਡਰ ਅਤੇ ਰੋਟੋ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵੱਲੋਂ ਕਿਸਾਨਾਂ ਨੂੰ ਲਗਾਤਾਰ ਮੁਹਿੰਮ ਚਲਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਿਉਂਕਿ ਪਰਾਲੀ ਦੇ ਖੇਤ ਵਿੱਚ ਗਲਣ ਉਪਰੰਤ ਇਹ ਖਾਦ ਦਾ ਕੰਮ ਕਰਦੀ ਹੈ। ਜਿਸ ਨਾਲ ਜ਼ਮੀਨ ਵਿੱਚ ਮੱਲੜ ਦੀ ਮਾਤਰਾ ਵਧਦੀ ਹੈ ਅਤੇ ਅਗਲੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਪਰਾਲੀ ਨੂੰ ਅੱਗ ਨਾ ਲਾਉਣ ਨਾਲ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤ ਵੀ ਨਸ਼ਟ ਨਹੀਂ ਹੁੰਦੇ ਅਤੇ ਸੂਖਮ ਜੀਵ ਵੀ ਬੱਚ ਜਾਂਦੇ ਹਨ। ਸ ਦਰਬਾਰਾ ਸਿੰਘ ਅਤੇ ਸ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪਰਾਲੀ ਨੂੰ ਖੇਤ ਵਿੱਚ ਸਾਂਭਣ ਨਾਲ ਵਾਤਾਵਰਣ ਵੀ ਦੂਸ਼ਿਤ ਨਹੀਂ ਹੁੰਦਾ ਅਤੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਪਰਾਲੀ ਨੂੰ ਲਗਾਤਾਰ ਖੇਤ ਵਿੱਚ ਵਾਹੁਣ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵੀ ਘਟਦੀ ਹੈ। ਉਹਨਾਂ ਦੱਸਿਆ ਕਿ ਸੁਪਰ ਐਸ ਐਮ ਐਸ ਵਾਲੀ ਕੰਬਾਈਨ ਨਾਲ ਝੋਨੇ ਦੀ ਵਾਢੀ ਕਰਵਾਉਣ ਤੋਂ ਬਾਅਦ ਹੈਪੀ ਸੀਡਰ ਅਤੇ ਰੋਟੋ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਕੋਈ ਮੁਸ਼ਕਿਲ ਨਹੀਂ ਆਉਂਦੀ। ਉਹਨਾਂ ਦਾ ਕਹਿਣਾ ਹੈ ਕਿ ਸਾਰੇ ਹੀ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਖੇਤ ਵਿੱਚ ਸਾਂਭਣ ਦਾ ਸੁਭਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਮਨੁੱਖ ਅਤੇ ਪਸ਼ੂ-ਪੰਛੀ ਸਾਫ ਅਤੇ ਸ਼ੁੱਧ ਵਾਤਾਵਰਣ ਦਾ ਆਨੰਦ ਮਾਣ ਸਕਣ। ਇਹਨਾਂ ਦੋਵਾਂ ਦੇ ਉਤਸ਼ਾਹ ਅਤੇ ਉੱਦਮਾਂ ਨੂੰ ਦੇਖਦਿਆਂ ਪਿੰਡ ਖੇੜੀ ਦੇ ਹੋਰ ਕਿਸਾਨਾਂ ਸ ਚਮਕੌਰ ਸਿੰਘ ਅਤੇ ਸ ਮੱਲ ਸਿੰਘ ਨੇ ਵੀ ਪਰਾਲੀ ਨੂੰ ਖੇਤ ਵਿੱਚ ਰੱਖ ਕੇ ਹੀ ਆਪਣੀ ਕਣਕ ਦੀ ਬਿਜਾਈ ਕੀਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ