Saturday, January 11, 2025  

ਪੰਜਾਬ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੀ ਸੰਭਾਲ ਬਾਰੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ 

November 09, 2024
ਸ੍ਰੀ ਫ਼ਤਹਿਗੜ੍ਹ ਸਾਹਿਬ/9 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
 
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਤੇ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਨਿਰਦੇਸ਼ਕ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਰੇ ਦੱਸਿਆ ਅਤੇ ਪਰਾਲੀ ਪ੍ਰਬੰਧਨ ਸੰਬਧੀ ਜਾਗਰੂਕਤਾ ਮੁਹਿੰਮ ਵਿਚ ਕਾਲਜ ਦੇ ਵਿਦਿਆਰਥੀਆਂ ਦੀ ਭੂਮਿਕਾ ਤੇ ਚਾਨਣਾ ਪਾਇਆ। ਉਹਨਾ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ- ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਅਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ।ਡਾ. ਰੀਤ ਵਰਮਾ ਸਹਾਇਕ ਪ੍ਰੌਫੈਸਰ (ਪੌਦ ਸੁਰੱਖਿਆ) ਨੇ ਬੱਚਿਆਂ ਨੂੰ ਖੇਤੀਬਾੜੀ ਵਿਚ ਮਿੱਤਰ ਕੀੜਿਆਂ ਦੀ ਭੂਮਿਕਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਡਾ. ਅਜੇ ਕੁਮਾਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਦੀ ਵਰਤੋਂ ਵਿੱਚ ਮਿੱਟੀ ਪਰਖ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਡਾ: ਅਮਨਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਵਿਦਿਆਰਥੀਆਂ ਨੂੰ ਹਾੜੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ।ਇਸ ਜਾਗੁਰਤਾ ਪ੍ਰੋਗਰਾਮ ਵਿੱਚ ਵਿਸ਼ੇਸ ਸਹਿਯੋਗ ਦੇਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ: ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ: ਲਖਵਿੰਦਰ ਸਿੰਘ, ਡੀਨ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਨੇ ਕੇ.ਵੀ.ਕੇ ਦੀ ਟੀਮ ਦਾ ਧੰਨਵਾਦ ਕੀਤਾ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ