Saturday, January 11, 2025  

ਪੰਜਾਬ

ਕਿਸਾਨ 1100 'ਤੇ ਕਾਲ ਕਰਕੇ ਜਾਂ +91-98555-01076 'ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ : ਵਿਧਾਇਕ ਰਾਏ

November 09, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/9 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ। ਉਪਰੋਕਤ ਜਾਣਕਾਰੀ ਦਿੰਦੇ ਹੋਏ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਕਿਸਾਨ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 'ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।ਵਿਧਾਇਕ ਰਾਏ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ ।ਉਨ੍ਹਾਂ ਦੱਸਿਆ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ 'ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ