Saturday, January 11, 2025  

ਪੰਜਾਬ

ਹਵਾਈ ਅੱਡਿਆਂ ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਨਾ ਪਹਿਨਣ ਦੀ ਪਾਬੰਦੀ ਬਿਲਕੁਲ ਪ੍ਰਵਾਨ ਨਹੀਂ: ਬਾਬਾ ਬਲਬੀਰ ਸਿੰਘ

November 09, 2024
 
ਸ੍ਰੀ ਫਤਿਹਗੜ੍ਹ ਸਾਹਿਬ/ 9 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਈ ਪਾਬੰਦੀ ਦਾ ਸਖ਼ਤ ਨੋਟਿਸ ਲੈਂਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਜਿਸ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ ਦੀ ਆਜ਼ਾਦੀ ਹਾਸਲ ਕੀਤੀ ਹੈ ਉਸੇ ਦੇਸ਼ ਵਿੱਚ ਭਾਰਤ ਦੇ ਮੌਜੂਦਾ ਹਾਕਮ ਸਿੱਖਾਂ ਧਰਮ ਦੀਆਂ ਵਿਰਾਸਤੀ ਨਿਸ਼ਾਨੀਆਂ ਤੇ ਪਾਬੰਦੀ ਲਗਾ ਕੇ ਸਿੱਖ ਧਰਮ ਵਿੱਚ ਸਿੱਧਾ ਦਖਲ ਦੇਣ ਦੀਆਂ ਨਾਕਾਮ ਚਾਲਾਂ ਚੱਲ ਰਹੀ ਹੈ ਅਤੇ ਸਿੱਖਾਂ ਨੁੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕੇਂਦਰ ਦੀ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ਤੇ ਸੁਰੱਖਿਆ ਸੇਵਾਵਾਂ ਵਿੱਚ ਤਾਇਨਾਤ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਧਾਰਮਿਕ ਚਿੰਨ੍ਹ ਕ੍ਰਿਪਾਨ ਧਾਰਨ ਕਰਨ ਤੇ ਪਾਬੰਦੀ ਲਾਉਣ ਵਾਲੇ ਫੈਸਲੇ ਦੀ ਬੁੱਢਾ ਦਲ ਜ਼ੋਰਦਾਰ ਸ਼ਬਦਾਂ ਵਿੱਚ ਜ਼ੋਰਦਾਰ ਨਿਖੇਧੀ ਕਰਦਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਰਮ ਦੀ ਰਹੁਰੀਤਾਂ ਵਿੱਚ ਸਿੱਧਾ ਦਖਲ ਕਰਾਰ ਦੇਂਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਰਕਾਰ ਦਾ ਫੈਸਲਾ ਸਿੱਖ ਕੌਮ ਕਦਾਚਿਤ ਬਰਦਾਸ਼ਤ ਨਹੀਂ ਕਰੇਗੀ। ਨਿਹੰਗ ਸਿੰਘ ਮੁਖੀ ਨੇ ਕਿਹਾ ਕਿ ਅੱਜ ਕ੍ਰਿਪਾਨ ਤੇ ਪਾਬੰਦੀ ਲਾਈ ਹੈ ਆਉਣ ਵਾਲੇ ਕੱਲ ਨੂੰ ਦਸਤਾਰ ਤੇ ਪਾਬੰਦੀ ਵੱਲ ਵੀ ਤੁਰਨਗੇ ਇਸ ਨੂੰ ਰੋਕਣ ਲਈ ਸਿੱਖ ਕੌਮ ਨੂੰ ਵਿਰਸੇ ਵਿੱਚ ਮਿਲੀਆਂ ਧਾਰਮਿਕ ਨਿਸ਼ਾਨੀਆਂ ਦੀ ਹੋਂਦ ਨੂੰ ਬਰਕਰਾਰ ਰੱਖਣ ਵਾਸਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਘੱਟ ਗਿਣਤੀ ਸਿੱਖ ਕੌਮ ਦੇ ਧਾਰਮਿਕ ਚਿੰਨ੍ਹਾਂ ਤੇ ਪਾਬੰਦੀ ਲਾਉਣ ਵਾਲੀਆਂ ਮੰਦਭਾਗੀ ਚਾਲਾਂ ਨੂੰ ਇੱਕ ਪਲੇਟਫਾਰਮ 'ਤੇ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਮਾਰੂ ਹਮਲੇ ਨੂੰ ਤੁਰੰਤ ਰੋਕਣ ਲਈ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਇੱਕ ਪੱਤਰ ਲਿੱਖ ਕੇ ਬੁੱਢਾ ਦਲ ਦੇ ਵਫਦ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ