Saturday, November 23, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਵੱਲੋਂ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ 

November 11, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ ਕਾਲਜ (ਜ਼ੋਨਲ) ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੀ ਟੀਮ ਨੂੰ 8-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਅਤੇ ਲੀਗ ਸਟੇਜ ਦੇ ਮੁਕਾਬਲਿਆਂ ਲਈ ਜਗ੍ਹਾ ਬਣਾਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਸਿਰਮੌਰ ਸਿੱਖਿਆ ਸੰਸਥਾ ਹੈ ਜਿਸ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੀ ਅਹਿਮ ਪ੍ਰਾਪਤੀਆਂ ਕਰ ਰਹੇ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਕਾਲਜ ਦੇ ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਜੇਤੂ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਾਂ ਦਿੱਤੀਆਂ। ਇਸ ਮੌਕੇ ਟੀਮ ਦੇ ਕੋਚ ਬਹਾਦਰ ਸਿੰਘ, ਧਰਮ ਸਿੰਘ, ਮੈਚ ਦੇ ਆਫੀਸ਼ਲ ਮਨਿੰਦਰ ਸਿੰਘ, ਸਤਵੀਰ ਸਿੰਘ, ਹਰਿੰਦਰ ਸਿੰਘ, ਸੱਜਣ ਸਿੰਘ, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ