Tuesday, December 03, 2024  

ਪੰਜਾਬ

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

November 12, 2024

ਸ੍ਰੀ ਫ਼ਤਹਿਗੜ੍ਹ ਸਾਹਿਬ/12 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਹੋਣ ਜਾ ਰਹੀ ਸ਼ਹੀਦੀ ਸਭਾ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਦਾ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨੇ ਜਰੂਰੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਸ਼ਹੀਦੀ ਸਭਾ ਸਿਹਤ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਇਹ ਕਮੇਟੀ ਮੁੱਖ ਸ਼ਹੀਦੀ ਸਭਾ ਸਿਹਤ ਕਮੇਟੀ ਅਫਸਰ-ਕਮ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਕੰਮ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸ਼ਹੀਦੀ ਸਭਾ ਦੌਰਾਨ ਸੰਗਤਾਂ ਲਈ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਲਈ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੀ ਪਹਿਲੀ ਮੀਟਿੰਗ ਬੁਲਾਈ ਗਈ । ਸਭਾ ਦੌਰਾਨ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਬਹੁਤਾਤ ਨੂੰ ਦੇਖਦਿਆਂ ਵਿਭਾਗ ਵੱਲੋ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆ ਜਾ ਰਹੀਆ ਹਨ ਤਾਂ ਕਿ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਦੱਸਿਆ ਕਿ ਵਿਭਾਗ ਵੱਲੋ ਤਿੰਨ ਦਿਨ ਲਗਾਤਾਰ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ ਸਭਾ ਦੇ ਸਾਰੇ ਖੇਤਰ ਵਿੱਚ ਆਰਜੀ ਡਿਸਪੈਂਸਰੀਆਂ ਖੋਲ੍ਹੀਆਂ ਜਾਣਗੀਆਂ ,ਇਸ ਕੰਮ ਲਈ ਨੇੜੇ ਦੇ ਜਿਲਿਆ ਵਿੱਚੋ ਐਂਬੂਲੈਂਸਾਂ ,ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਵੀ ਬੁਲਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਵੱਖ ਵੱਖ ਕੰਮਾਂ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜਦੋਂ ਤੱਕ ਸਾਰੇ ਪ੍ਰਬੰਧ ਮੁਕੰਮਲ ਨਹੀਂ ਹੋ ਜਾਂਦੇ ਉਦੋਂ ਤੱਕ ਵਿਭਾਗ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਕਿ ਸ਼ਰਧਾਲੂਆਂ ਲੋੜੀਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ, ਡਾ ਨਵਨੀਤ ਕੌਰ, ਡਾ. ਤਰੁਨਦੀਪ ਕੌਰ,ਡਾ. ਸੰਪਨ, ਡੀਪੀਐਮ ਕਸੀਤਿਜ ਸੀਮਾ, ਬਲਜਿੰਦਰ ਸਿੰਘ, ਜਸਵਿੰਦਰ ਕੌਰ, ਫੂਡ ਸੇਫਟੀ ਅਫਸਰ ਸਤਵਿੰਦਰ ਸਿੰਘ, ਏਸੀਐਫਏ ਬਾਹਰੀ, ਸੁਪਰਡੈਂਟ ਵਿਜੇ ਭੂਸ਼ਨ, ਚੀਫ ਫਾਰਮੇਸੀ ਅਫਸਰ ਪਰਮਜੀਤ ਕੌਰ, ਸੰਦੀਪ ਸਿੰਘ,ਨਰਸਿੰਗ ਸਿਸਟਰ ਪਰਮਿੰਦਰ ਕੌਰ, ਪਵਨਦੀਪ ਕੌਰ, ਸ਼ਿਵ ਕੁਮਾਰ, ਅਮਰਜੀਤ ਸਿੰਘ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਅਧਿਕਾਰੀ /ਕਰਮਚਾਰੀ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ