Friday, January 03, 2025  

ਪੰਜਾਬ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

November 13, 2024

ਸ੍ਰੀ ਫ਼ਤਹਿਗੜ੍ਹ ਸਾਹਿਬ/13 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਖੇ "ਵਿਸ਼ਵ ਨਮੂਨੀਆ ਦਿਵਸ" ਮਨਾਇਆ ਗਿਆ।ਇਸ ਮੌਕੇ ਜਾਗਰੂਕਤਾ ਪੋਸਟਰ ਜਾਰੀ ਕਰਨ ਉਪਰੰਤ ਮਰੀਜ਼ਾਂ ਅਤੇ ਉਨਾਂ ਦੇ ਵਾਰਸਾਂ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਲੋਕਾਂ ਵਿੱਚ ਨਮੂਨੀਆ ਦੀ ਬਿਮਾਰੀ ਪ੍ਰਤੀ ਜਨ-ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਹਰ ਸਾਲ 12 ਨਵੰਬਰ ਨੂੰ ਵਿਸ਼ਵ ਭਰ ਵਿੱਚ “ਵਿਸ਼ਵ ਨਮੂਨੀਆ ਦਿਵਸ” ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਨਮੂਨੀਆ ਕਿਸੇ ਵੀ ਉਮਰ ਵਿੱਚ ਹੋ ਸਕਦਾ ਪਰ ਆਮ ਤੌਰ ਤੇ ਇਹ ਛੋਟੇ ਬੱਚਿਆਂ ਵਿੱਚ ਜਿਆਦਾ ਹੁੰਦਾ ਕਿਉਂਕਿ ਉਹਨਾਂ ਵਿੱਚ ਰੋਗਾਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ ਇਸ ਲਈ ਬੱਚਿਆਂ ਨੂੰ ਉਚਿਤ ਸਮੇਂ ਅਤੇ ਮਾਤਰਾ ਵਿੱਚ ਮਾਂ ਦਾ ਦੁੱਧ ਪਿਲਾਉਣ ਅਤੇ ਸੰਪੂਰਨ ਟੀਕਾਕਰਨ ਕਰਾਉਣ ਨਾਲ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ ਨੇ ਕਿਹਾ ਕਿ ਨਮੂਨੀਆ ਸਿਹਤਮੰਦ ਭੋਜਨ ਖਾਣਾ, ਨਿਯਮਿਤ ਤੌਰ ‘ਤੇ ਕਸਰਤ ਕਰਨਾ ਅਤੇ ਸਿਗਰਟਨੋਸ਼ੀ ਨਾ ਕਰਨਾ ਨਮੋਨੀਆ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿੱਚ ਦਿਲ,ਫੇਫੜਿਆਂ ਦੀ ਬਿਮਾਰੀ, ਸ਼ੂਗਰ ਆਦਿ ਸਿਹਤ ਸਮੱਸਿਆਵਾਂ ਨਮੋਨੀਆ ਦੇ ਜ਼ੋਖਮ ਨੂੰ ਵਧਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਨਮੋਨੀਆ ਤੋਂ ਬਚਾਓ ਲਈ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਜਰੂਰਤ ਹੈ।ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਕੁਲਵਿੰਦਰ ਕੌਰ ਨੇ ਨਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੱਚਿਆਂ ਵਿੱਚ ਉਲਟੀਆਂ, ਦਸਤ, ਖਾਂਸੀ ,ਜੁਕਾਮ , ਸੁਸਤੀ,ਸਾਹ ਲੈਣ ਵਿੱਚ ਤਕਲੀਫ, ਦੁੱਧ ਨਾ ਪੀਣਾ, ਬੁਖਾਰ ਦੇ ਨਾਲ ਠੰਡ ਲੱਗਣੀ, ਚਮੜੀ ਦਾ ਲਾਲ ਹੋਣਾ ਆਦਿ ਨਮੋਨੀਆ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿੱਚ ਮਾਸ-ਪੇਸ਼ੀਆਂ ਵਿੱਚ ਦਰਦ, ਨਹੁੰ ਨੀਲੇ ਹੋ ਜਾਣਾ, ਠੰਡ ਲੱਗਣਾ, ਖੁਸ਼ਕ ਖੰਘ, ਕਮਜ਼ੋਰੀ ਮਹਿਸੂਸ ਕਰਨਾ, ਅਨਿਯਮਿਤ ਬਲੱਡ-ਪ੍ਰੈਸ਼ਰ ਇਸ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਉਹਨਾਂ ਕਿਹਾ ਕਿ ਅਜਿਹੇ ਲੱਛਣ ਦਿਸਣ ਤੇ ਸਾਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਮਾਨਵ ਸ਼ਾਹ ਅਤੇ ਮਨਬੀਰ ਸਿੰਘ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ