Friday, January 03, 2025  

ਪੰਜਾਬ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

November 14, 2024

ਸ੍ਰੀ ਫ਼ਤਹਿਗੜ੍ਹ ਸਾਹਿਬ/14 ਨਵੰਬਰ:

(ਰਵਿੰਦਰ ਸਿੰਘ ਢੀਂਡਸਾ)
 
ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਬਾਹਮਣ ਮਾਜਰਾ, ਸਰਹਿੰਦ ਵਿਖੇ ਕੀਤੀਆਂ ਜਾ ਰਹੀਆਂ ਇਨ੍ਹਾਂ ਗਤੀਵਿਧੀਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਆਪ ਖੁਦ ਉਹਨਾਂ ਟੀਮ ਸਮੇਤ ਲੋਕਾਂ ਦੇ ਘਰਾਂ ਵਿੱਚ ਜਾ ਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵੇ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਨੂੰ ਸਾਫ ਸਫਾਈ ਰੱਖਣ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦੇਣ ਲਈ ਜਾਗਰੂਕ ਵੀ ਕੀਤਾ । ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਉਹਨਾਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਰੁਕੇ ਹੋਏ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਉਹਨਾ ਕਿਹਾ ਕਿ ਮੱਛਰ ਦੀ ਪ੍ਰਜਨਨ ਕੜੀ (ਅੰਡਾ-ਲਾਰਵਾ-ਪਿਊਪਾ-ਅਡਲਟ)ਨੂੰ ਤੋੜਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ। ਇਸ ਕੜੀ ਨੂੰ ਤੋੜਨ ਲਈ ਉਹ ਆਪਣੇ ਘਰਾਂ, ਫਰਿਜ ਦੀਆਂ ਟਰੇਆਂ, ਕੂਲਰਾਂ ,ਕੰਟੇਨਰਾਂ, ਗਮਲਿਆਂ, ਛੱਤਾਂ ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜਾ ਹੋਣ ਦੀ ਸੰਭਾਵਨਾਵਾਂ ਵਾਲੀਆਂ ਸਾਰੀਆਂ ਥਾਵਾਂ ਨੂੰ ਹਰੇਕ ਹਫਤੇ ਸਾਫ ਕਰਕੇ ਸੁਕਾਉਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਖਤਮ ਕੀਤਾ ਜਾ ਸਕਦਾ ਹੈ ਇਸ ਲਈ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ। ਮੁਹਿੰਮ ਦੇ ਨੋਡਲ ਅਫਸਰ ਡਾ. ਨਵਨੀਤ ਕੌਰ ਨੇ ਦੱਸਿਆ ਕਿ ਡੇਂਗੂ ਵਿਰੋਧੀ ਟੀਮਾਂ ਵੱਲੋਂ ਹੁਣ ਤੱਕ ਜ਼ਿਲੇ ਵਿੱਚੋਂ ਪੇਂਡੂ ਖੇਤਰ ਵਿੱਚ 1208 ਸ਼ਹਿਰੀ ਖੇਤਰ ਵਿੱਚ 1156 ਘਰਾਂ ਵਿੱਚੋਂ ਅਤੇ 2500 ਕੰਟੇਨਰਾਂ ਵਿੱਚੋਂ ਡੇਂਗੂ ਦਾ ਲਾਰਵਾ ਲੱਭ ਕੇ ਉਸਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਚੁੱਕਾ ਹੈ ਅਤੇ 354 ਚਲਾਨ ਕੀਤੇ ਗਏ ਹਨ। ਉਹਨਾਂ ਕਿਹਾ ਡੇਂਗੂ ਦੇ ਖਾਤਮੇ ਤੱਕ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ। ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ,ਜਸਵਿੰਦਰ ਕੌਰ ਸਿਹਤ ਸੁਪਰਵਾਈਜ਼ਰ ,ਸੁਖਵਿੰਦਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਚਰਨਜੀਤ ਸਿੰਘ ,ਇਨਸੈਕਟ ਕਲੈਕਟਰ ਮਨਦੀਪ ਕੌਰ ਤੋਂ ਇਲਾਵਾ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਮੌਜ਼ੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ