ਸ੍ਰੀ ਫ਼ਤਹਿਗੜ੍ਹ ਸਾਹਿਬ/15 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
ਰਾਣਾ ਹਸਪਤਾਲ ਸਰਹਿੰਦ ਵਿਖੇ ਡਾ: ਹਿਤੇਂਦਰ ਸੂਰੀ ਅਤੇ ਡਾ: ਦੀਪਿਕਾ ਸੂਰੀ ਦੀ ਅਗਵਾਈ ਵਿੱਚ ਹਸਪਤਾਲ ਦੇ ਸਟਾਫ਼ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਜਿੱਥੇ ਰਾਣਾ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਸਮਾਗਮ ਕਰਵਾਇਆ ਗਿਆ ਉੱਥੇ ਹੀ ਪੂਰੇ ਹਸਪਤਾਲ ਕੰਪਲੈਕਸ ਨੂੰ ਮੋਮਬੱਤੀਆਂ ਅਤੇ ਲਾਈਟਾਂ ਨਾਲ ਰੁਸ਼ਨਾਇਆ ਗਿਆ। ਹਸਪਤਾਲ ਦੇ ਮਰੀਜ਼ ਵੀ ਪ੍ਰਕਾਸ਼ ਪੁਰਬ ਦੇ ਇਨ੍ਹਾਂ ਜਸ਼ਨਾਂ ਵਿੱਚ ਸ਼ਾਮਲ ਹੋਏ। ਡਾ: ਹਿਤੇਂਦਰ ਸੂਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਮਾਨਵਤਾ ਦੀ ਭਲਾਈ ਕਰਨ,ਦਸਾਂ ਨਹੁੰਆਂ ਦੀ ਕਿਰਤ ਕਮਾਈ ਕਰਨ ਅਤੇ ਨਿਮਰਤਾ ਬਣਾਈ ਰੱਖਣ ਦਾ ਸੰਦੇਸ਼ ਸਮੁੱਚੀ ਲੋਕਾਈ ਲਈ ਬਹੁਤ ਮਹੱਤਵਪੂਰਨ ਹੈ, ਜੋ ਕਿ ਸਾਰੇ ਧਰਮਾਂ ਦੇ ਲੋਕਾਂ ਵਿਚਕਾਰ ਸਦਭਾਵਨਾ ਅਤੇ ਸਮਝ ਨੂੰ ਉਤਸ਼ਾਹਿਤ ਕਰਦਾ ਹੈ।ਰਾਣਾ ਹਸਪਤਾਲ ਦੀ ਟੀਮ ਨੇ ਉਨ੍ਹਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਬਲ ਬਖਸ਼ਣ ਅਤੇ ਸਾਰੇ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਅਰਦਾਸ ਕੀਤੀ।ਡਾ. ਦੀਪਿਕਾ ਸੂਰੀ ਨੇ ਕਿਹਾ ਕਿ ਰਾਣਾ ਗਰੁੱਪ ਇਸ ਪਵਿੱਤਰ ਦਿਹਾੜੇ ਦੀਆਂ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹੋਇਆ ਸਮਰਪਣ ਅਤੇ ਦੇਖਭਾਲ ਨਾਲ ਭਾਈਚਾਰੇ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।