Thursday, November 21, 2024  

ਪੰਜਾਬ

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ - ਜ਼ਿਲ੍ਹਾ ਮੈਜਿਸਟ੍ਰੇਟ

November 20, 2024

ਮੱਲਪੁਰ ਅੜਕਾਂ, 20 ਨਵੰਬਰ : ਜਗਤਾਰ ਸਿੰਘ ਜੱਬੋਵਾਲ

ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫ਼ਸਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਮਹਿੰਦਰਾ ਪ੍ਰਾਈਡ ਕਲਾਸਰੂਮ ਨੇ ਕਰਵਾਇਆ 'ਐਮਪਲੌਯਬਿਲਟੀ ਸਕਿਲਜ਼ ਟ੍ਰੇਨਿੰਗ ਪ੍ਰੋਗਰਾਮ'

ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

22 ਨਵੰਬਰ ਦੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਬਿਜਲੀ, ਪਾਣੀ, ਸੜਕ ਅਤੇ ਬਾਗਬਾਨੀ ਦੇ ਮੁਲਾਜਮਾਂ ਨੇ ਕੀਤੀਆਂ ਗੇਟ ਰੈਲੀਆਂ

ਜ਼ਿਆਦਾ ਦਵਾਈ ਖਾ ਲੈਣ ਕਾਰਨ 26 ਸਾਲਾ ਲੜਕੀ ਦੀ ਮੌਤ

ਪੰਜਾਬ ਰੋਡਵੇਜ ਦੇ ਕੰਡਕਟਰ ਤੋਂ ਲੁੱਟ ਵਾਰਦਾਤ ’ਚ ਤਿੰਨ ਮੁਲਜਮ ਕਾਬੂ

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਈ ਭਾਫ ਨਾਲ ਚੱਲਣ ਵਾਲੇ ਪਲਾਂਟ ਦਾ ਕੀਤਾ ਉਦਘਾਟਨ

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ 10 ਪੇਟੀਆਂ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਐਨਸੀਸੀ ਕੈਡਟਸ ਵੱਲੋਂ ਕੁਸ਼ਟ ਆਸ਼ਰਮ ਦਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਨੇ ਕਰੀਅਰ ਦੀ ਉੱਤਮਤਾ ਲਈ 95 ਪ੍ਰਤੀਸ਼ਤ ਪਲੇਸਮੈਂਟ ਸਫਲਤਾ ਕੀਤੀ ਪ੍ਰਾਪਤ