Friday, January 10, 2025  

ਪੰਜਾਬ

22 ਨਵੰਬਰ ਦੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਬਿਜਲੀ, ਪਾਣੀ, ਸੜਕ ਅਤੇ ਬਾਗਬਾਨੀ ਦੇ ਮੁਲਾਜਮਾਂ ਨੇ ਕੀਤੀਆਂ ਗੇਟ ਰੈਲੀਆਂ

November 20, 2024

ਚੰਡੀਗੜ੍ਹ, 20 ਨਵੰਬਰ

ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ 22 ਨਵੰਬਰ 2024 ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਵੀ ਬਿਜਲੀ, ਪਾਣੀ, ਸੜਕ ਅਤੇ ਜੰਗਲਾਤ ਵਿਭਾਗਾਂ ਵਿੱਚ ਗੇਟ ਮੀਟਿੰਗਾਂ ਅਤੇ ਰੈਲੀਆਂ ਦਾ ਦੌਰ ਜਾਰੀ ਰਿਹਾ । ਇਸ ਸਬੰਧੀ ਬਿਜਲੀ ਵਿਭਾਗ ਦੀਆਂ ਸਾਰੀਆਂ 10 ਸਬ ਡਵੀਜ਼ਨਾਂ ਤੋਂ ਇਲਾਵਾ ਰੋਡ ਸਬ ਡਵੀਜਨ ਸੈਕਟਰ 34 ਸੈਕਟਰ 9 ਅਤੇ ਮਲੋਆ ਅਤੇ ਬਾਗਬਾਨੀ ਸੈਕਟਰ 15 ਅਤੇ 34 ਵਿੱਚ ਗੇਟ ਮੀਟਿੰਗਾਂ ਕੀਤੀਆਂ ਗਈਆਂ। ਭਲਕੇ 21 ਨਵੰਬਰ ਨੂੰ ਫਿਰ ਸਮੂਹ ਬਿਜਲੀ ਸਬ ਡਵੀਜ਼ਨਾਂ ਅਤੇ ਹੋਰ ਵਿਭਾਗਾਂ ਵਿੱਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ।

ਵੱਖ-ਵੱਖ ਵਿਭਾਗਾਂ ਵਿਚ ਕੀਤੀਆਂ ਗਈਆਂ ਰੈਲੀਆਂ ਵਿਚ ਫੈਡਰੇਸ਼ਨ ਦੇ ਪ੍ਰਧਾਨ ਰਘਬੀਰ ਚੰਦ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਕਟੋਚ, ਧਿਆਨ ਸਿੰਘ, ਸੁਖਵਿੰਦਰ ਸਿੰਘ , ਹਰਕੇਸ਼ ਚੰਦ, ਗੁਰਮੀਤ ਸਿੰਘ, ਐਮ.ਸੁਬਰਾਮਨੀਅਮ, ਰਾਜੇਂਦਰਨ, ਪ੍ਰੇਮਪਾਲ, ਰਾਮਦੁਲਾਰ, ਤੋਪਲਨ, ਵਿਜੇ ਪ੍ਰਸਾਦ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ | ਸਿੰਘ, ਗੁਰਨਾਮ ਸਿੰਘ, ਰਾਜਿੰਦਰ ਕੁਮਾਰ, ਸੁਰਜੀਤ ਸਿੰਘ, ਸੁਰਿੰਦਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਮੁਲਾਜ਼ਮ ਆਗੂਆਂ ਨੇ ਪ੍ਰਸ਼ਾਸ਼ਨ ਵੱਲੋਂ ਤਬਾਦਲਾ ਨੀਤੀ ਨਾ ਬਣਾ ਕੇ ਟੈਂਡਰ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਐਲ.ਓ.ਆਈ ਸੰਬੰਧੀ ਜਲਦਬਾਜ਼ੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਜੇਕਰ ਜਲਦਬਾਜ਼ੀ ਵਿੱਚ ਐਲ.ਓ.ਆਈ ਜਾਰੀ ਕਰਕੇ ਮੁਲਾਜ਼ਮਾਂ ਦੇ ਭਵਿੱਖ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਿਜਲੀ ਮੁਲਾਜ਼ਮ ਇਸ ਮੂੰਹ ਤੋੜ ਜਵਾਬ ਦੇਣਗੇ । ਉਨ੍ਹਾਂ ਕਿਹਾ ਪ੍ਰਸ਼ਾਸ਼ਨ ਦੇ ਮੁਲਾਜ਼ਮ ਮਾਰੂ ਫੈਸਲੇ ਖਿਲਾਫ 22 ਨਵੰਬਰ ਦੀ ਰੈਲੀ ਵਿੱਚ ਸਿੱਧੇ-ਅਸਿੱਧੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਮੁਲਾਜ਼ਮ ਅਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਯੂਨੀਅਨ ਦੀਆਂ ਦਲੀਲਾਂ ਅਤੇ ਅਪੀਲਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਕਾਰਨ ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਖਾਸ ਕਰਕੇ ਇੰਜਨੀਅਰਿੰਗ ਵਿਭਾਗ ਜ਼ਿੰਮੇਵਾਰ ਹੋਵੇਗਾ।

ਅੱਜ ਇੱਕ ਅਪੀਲ ਜਾਰੀ ਕਰਕੇ ਮੁਲਾਜ਼ਮਾਂ ਨੇ ਮਾਨਯੋਗ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਸਿਆਸੀ ਪਾਰਟੀਆਂ, ਟਰੇਡ ਯੂਨੀਅਨਾਂ, ਮੁਹੱਲਾ ਕਮੇਟੀਆਂ, ਪੈਂਡੂ ਸੰਘਰਸ਼ ਕਮੇਟੀਆਂ, ਬਿਜਲੀ ਮੁਲਾਜ਼ਮਾਂ ਅਤੇ ਇੰਜੀਨੀਅਰਾਂ ਦੀ ਕੌਮੀ ਤਾਲਮੇਲ ਕਮੇਟੀ, ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ