Friday, January 10, 2025  

ਪੰਜਾਬ

ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ : ਡਾ.ਦਵਿੰਦਰਜੀਤ ਕੌਰ

November 21, 2024
ਸ੍ਰੀ ਫ਼ਤਹਿਗੜ੍ਹ ਸਾਹਿਬ/21 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਬਾ ਪੱਧਰੀ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਉਪਲਬਧ ਕਰਵਾਈਆਂ ਜਾਣ।ਉਹਨਾਂ ਕਿਹਾ ਕਿ ਸਰਕਾਰ ਨਾਲ ਹੋਈ ਵਰਚੁਅਲ ਮੀਟਿੰਗ ਦੌਰਾਨ ਉਚ ਅਧਿਕਾਰੀਆਂ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਉਸਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਵਿੱਚੋਂ ਹੀ ਮੁਫਤ ਉਪਲਬਧ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਦੇ ਲੋੜੀਦੇ ਸਾਰੇ ਲਬਾਰਟਰੀ ਟੈਸਟ ਵੀ ਹਸਪਤਾਲਾਂ ਦੇ ਅੰਦਰੋਂ ਹੀ ਕਰਵਾਏ ਜਾਣ।ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ਼ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਉਹਨਾਂ ਦਾ ਇਲਾਜ਼ ਇਮਾਨਦਾਰੀ ਤੇ ਤਨਦੇਹੀ ਨਾਲ ਕੀਤਾ ਜਾਵੇ । ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪੋ ਆਪਣੀ ਸਿਹਤ ਸੰਸਥਾ ਦੀਆਂ ਈ.ਡੀ.ਐਲ ਅਤੇ ਨਾਨ ਈ.ਡੀ.ਐਲ ਦਵਾਈਆਂ ਦੀਆਂ ਲਿਸਟਾਂ ਤੁਰੰਤ ਭੇਜਣ ਲਈ ਵੀ ਕਿਹਾ । ਉਹਨਾਂ ਕਿਹਾ ਕਿ ਸੰਸਥਾ ਵਿੱਚ ਦਵਾਈ ਖਤਮ ਹੋਣ ਤੋਂ ਪਹਿਲਾਂ ਹੀ ਉਹ ਵੇਅਰ ਹਾਊਸ ਅਤੇ ਜ਼ਿਲਾ ਪੱਧਰ ਤੇ ਤਾਲਮੇਲ ਕਰਕੇ ਇਸ ਦਾ ਅਗਾਉਂ ਵਿੱਚ ਪ੍ਰਬੰਧ ਕਰਨਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸੂਬਾ ਅਤੇ ਜ਼ਿਲਾ ਪੱਧਰ ਤੇ ਸਟੋਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਇਸ ਕਰਕੇ ਹੇਠਲੇ ਪੱਧਰ ਤੇ ਵੀ ਉਚਿਤ ਮਾਤਰਾ ਵਿੱਚ ਦਵਾਈਆਂ ਦਾ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ ।ਉਹਨਾਂ ਸਮੂਹ ਐਸਐਮਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ ਵਿੱਚ ਆਈਪੀਐਚਐਸ ਦੇ ਮਾਪਦੰਡ ਅਨੁਸਾਰ ਸਾਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਉਹਨਾਂ ਸਮੂਹ ਸਿਹਤ ਸੰਸਥਾਵਾਂ ਦੀਆਂ ਮਹੀਨਾਵਾਰੀ ਰਿਪੋਰਟਾਂ ਤੁਰੰਤ ਜਿਲਾ ਪੱਧਰ ਤੇ ਭੇਜਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ,ਸੀਨੀਅਰ ਮੈਡੀਕਲ ਅਫਸਰ ਡਾ. ਕੇ.ਡੀ. ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਗਗਨ ਥੰਮਨ ਆਦਿ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ