Thursday, November 21, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਵੱਲੋਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ

November 21, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/ 21 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਕਬੱਡੀ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਸਿਰਮੌਰ ਸਿੱਖਿਆ ਸੰਸਥਾ ਹੈ ਜਿਸ ਵੱਲੋਂ ਧਰਮ ਦੇ ਪ੍ਰਚਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿਰੰਤਰ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ। ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦੇ ਹੋਣਹਾਰ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਇਸ ਮੌਕੇ ਕੋਚ ਬਹਾਦਰ ਸਿੰਘ ਅਤੇ ਕਬੱਡੀ ਟੀਮ ਕੋਚ ਧਰਮ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਨਿਰੰਤਰ ਮਿਹਨਤ ਕਰਨ ਅਤੇ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਤਾ ਗੁਜਰੀ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ : ਡਾ.ਦਵਿੰਦਰਜੀਤ ਕੌਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਵੱਲੋਂ ਮਨਾਇਆ ਗਿਆ ਏਕਤਾ ਹਫਤਾ ਦਿਵਸ

ਇੰਡੀਅਨ ਖਰੀਦ ਏਜੰਸੀਆਂ ਵੱਲੋਂ ਕਰਨਾਟਕਾ, ਨਾਗਾਲੈਂਡ,ਅਰੁਣਾਚਲ ਪ੍ਰਦੇਸ਼ ਅਤੇ ਉੱਤਰੀ-ਪੂਰਬੀ ਭਾਰਤ ਨੂੰ ਭੇਜੇ ਘਟੀਆ ਕਿਸਮ ਦੇ ਚੌਲ ਪੰਜਾਬ ਵਿਰੋਧੀ ਸਾਜਿਸ਼: ਮਾਨ

ਸ਼ਹੀਦੀ ਸਭਾ ਤੋਂ ਪਹਿਲਾਂ ਸੜਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਧਿਕਾਰੀ: ਡਾ. ਸੋਨਾ ਥਿੰਦ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਹਿਪ ਹੌਪ ਟੈਲੇਂਟ ਹੰਟ ਸ਼ੋਅ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਮਹਿੰਦਰਾ ਪ੍ਰਾਈਡ ਕਲਾਸਰੂਮ ਨੇ ਕਰਵਾਇਆ 'ਐਮਪਲੌਯਬਿਲਟੀ ਸਕਿਲਜ਼ ਟ੍ਰੇਨਿੰਗ ਪ੍ਰੋਗਰਾਮ'

ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ