Friday, November 22, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

November 22, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/22 ਨਵੰਬਰ: 
(ਰਵਿੰਦਰ ਸਿੰਘ ਢੀਂਡਸਾ)
 
ਰੈੱਡ ਰਿਬਨ ਕਲੱਬ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵੱਲੋਂ ਐਨਐਸਐਸ ਯੂਨਿਟ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਪਿੰਡ ਸੈਂਪਲਾ ਵਿਖੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਅਭਿਆਸਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਐਚਆਈਵੀ/ਏਡਜ਼ ਤੋਂ ਪੀੜਤ ਮਰੀਜ਼ਾਂ ਨਾਲ ਵਿਤਕਰੇ ਨੂੰ ਜੜ੍ਹੋਂ ਪੁੱਟਿਆ ਜਾ ਸਕੇ। ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਇਸ ਰੈਲੀ ਵਿੱਚ ਕਾਲਜ ਦੇ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਜਿਹਨਾਂ ਵੱਲੋਂ ਇਸ ਮੌਕੇ ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨਐਸਐਸ ਦੇ ਕੋਆਰਡੀਨੇਟਰ ਡਾ. ਸਤਪਾਲ ਸਿਘ, ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਏ.ਪੀ ਸੀਮਾ ਰਾਣੀ, ਮਾਲਵਿਕਾ ਖੁਰਾਣਾ, ਡਾ. ਜਸਬੀਰ ਸਿੰਘ ਅਤੇ ਡਾ. ਦਵਿੰਦਰ ਸਿੰਘ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਤਾ ਗੁਜਰੀ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ