Friday, January 10, 2025  

ਪੰਜਾਬ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

November 25, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/ 25 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਜਲਦ ਬਦਲੀ ਜਾਵੇਗੀ,ਜਿਸ ਦੇ ਲਈ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬ੍ਰਾਹਮਣ ਮਾਜਰਾ ਵਿਖੇ ਇੰਟਰਲੌਕ ਟਾਈਲ ਨਾਲ ਬਣਨ ਵਾਲੀ ਗਲੀ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੀਤਾ। ਉਹਨਾਂ ਕਿਹਾ ਕਿ ਚਾਰ ਹਲਕਿਆਂ ਦੀਆਂ ਜਿਮਨੀ ਚੋਣਾਂ ਵਿੱਚੋਂ ਤਿੰਨ ਦੇ ਉੱਤੇ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾ ਕੇ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਮੋਹਰ ਲਗਾਈ ਹੈ। ਉਹਨਾਂ ਕਿਹਾ ਕਿ ਬ੍ਰਾਹਮਣ ਮਾਜਰਾ ਵਿਖੇ ਇਸ ਇੰਟਰਲੌਕ ਟਾਈਲ ਵਾਲੀ ਗਲੀ ਦੇ ਬਣਨ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਸਹੂਲਤ ਮਿਲੇਗੀ, ਉੱਥੇ ਹੀ ਗਲੀ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਅਗਲੇ ਮਹੀਨੇ ਸ਼ਹੀਦੀ ਸਭਾ ਦੇ ਵਿੱਚ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਦੀ ਸਾਫ ਸਫਾਈ ਵੀ ਕਰਵਾਈ ਜਾਏਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਅਸ਼ੀਸ਼ ਕੁਮਾਰ ਅੱਤਰੀ, ਪਵੇਲ ਕੁਮਾਰ ਹਾਂਡਾ,ਅਸ਼ੀਸ਼ ਕੁਮਾਰ ਸੂਦ ਅਤੇ ਸਰਪੰਚ ਇੰਦਰਦੀਪ ਸਿੰਘ ਵੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ