ਸ੍ਰੀ ਫ਼ਤਹਿਗੜ੍ਹ ਸਾਹਿਬ/26 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ । ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮੌਕੇ ਪੋਲੀਟੀਕਲ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਜਸਪ੍ਰੀਤ ਕੌਰ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਗੱਲਬਾਤ ਦੌਰਾਨ ਰਿਪਬਲਿਕ ਦੇ ਅਰਥਾਂ ਬਾਰੇ ਵੀ ਸਮਝਿਆ।ਐਨਐਸਐਸ ਵਿਭਾਗ ਦੇ ਸਹਾਇਕ ਪ੍ਰੋਗਰਾਮ ਅਫਸਰ ਡਾ. ਜਸਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਨਿਰਮਾਣ ਵਿੱਚ ਡਾਕਟਰ ਬੀ. ਆਰ. ਅੰਬੇਦਕਰ ਦੇ ਯੋਗਦਾਨ ਬਾਰੇ ਦੱਸਿਆ। ਉਹਨਾਂ ਇਹ ਵੀ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ.ਅੰਬੇਦਕਰ ਨੇ ਕਿਸ ਤਰੀਕੇ ਨਾਲ ਕਾਫੀ ਖੋਜ ਕਰਕੇ ਸੰਵਿਧਾਨ ਦੀ ਸਿਰਜਣਾ ਕੀਤੀ ਜਿਸ ਕਰਕੇ ਭਾਰਤੀ ਸੰਵਿਧਾਨ ਨੂੰ ਦੁਨੀਆਂ ਦੇ ਕਲਾਸਿਕ ਅਤੇ ਸਰਵੋਤਮ ਸੰਵਿਧਾਨਾਂ ਦੇ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਐਨਐਸਐਸ ਦੇ ਪ੍ਰੋਗਰਾਮ ਅਫਸਰ ਡਾ. ਸਤਪਾਲ ਸਿੰਘ ਨੇ ਐਨਐਸਐਸ ਦੇ ਵਲੰਟੀਅਰਾਂ ਨੂੰ ਸੰਵਿਧਾਨ ਦਾ ਐਨਐਸਐਸ ਨਾਲ ਕੀ ਸਬੰਧ ਹੈ, ਬਾਰੇ ਵੀ ਦੱਸਿਆ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ।ਇਸ ਪ੍ਰੋਗਰਾਮ ਵਿੱਚ ਐਨਐਸਐਸ ਦੇ ਪ੍ਰੋਗਰਾਮ ਅਫਸਰ ਡਾ. ਜਸਵੀਰ ਕੌਰ ,ਡਾ. ਸਤਪਾਲ ਸਿੰਘ, ਸਹਾਇਕ ਪ੍ਰੋਗਰਾਮ ਅਫਸਰ ਡਾ. ਜਸਵੀਰ ਸਿੰਘ ,ਮੈਡਮ ਮਨਦੀਪ ਕੌਰ ਅਤੇ ਹੋਰਨਾਂ ਤੋਂ ਇਲਾਵਾ ਐਨਐਸਐਸ ਦੇ ਲਗਭਗ 200 ਵਲੰਟੀਅਰਾਂ ਨੇ ਭਾਗ ਲਿਆ। ਇਸ ਉਪਰੰਤ ਕਾਲਜ ਦੇ ਰੈਡ ਕਰੌਸ ਯੂਨਿਟ ਨਾਲ ਮਿਲ ਕੇ ਇੱਕ ਰੈਲੀ ਵੀ ਕੱਢੀ ਗਈ ।