ਤਿਰੂਪਤੀ, 26 ਨਵੰਬਰ
ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਕਸਬੇ ਨੇੜੇ ਤਿਰੁਮਾਲਾ ਵਿਖੇ ਵਿਸ਼ਵ ਪ੍ਰਸਿੱਧ ਹਿੰਦੂ ਮੰਦਰ ਦਾ ਇੱਕ ਸ਼ਰਧਾਲੂ ‘ਹੁੰਡੀ’ ਜਾਂ ਦਾਨ ਬਾਕਸ ਵਿੱਚੋਂ ਪੈਸੇ ਚੋਰੀ ਕਰਦਾ ਫੜਿਆ ਗਿਆ ਹੈ।
ਇਹ ਘਟਨਾ 23 ਨਵੰਬਰ ਦੀ ਹੈ ਪਰ ਮੰਦਰ ਦੇ ਪ੍ਰਬੰਧਕਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੰਗਲਵਾਰ ਨੂੰ ਇਸ ਦਾ ਖੁਲਾਸਾ ਹੋਇਆ।
ਮੁਲਜ਼ਮ ਦੀ ਪਛਾਣ ਵੇਣੂ ਲਿੰਗਮ ਵਾਸੀ ਤਾਮਿਲਨਾਡੂ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ 15 ਹਜ਼ਾਰ ਰੁਪਏ ਬਰਾਮਦ ਕੀਤੇ।
ਚੋਰੀ ਦੀ ਇਹ ਵਾਰਦਾਤ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। 23 ਨਵੰਬਰ ਨੂੰ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਸੀ ਅਤੇ ਸੁਰੱਖਿਆ ਕਰਮਚਾਰੀਆਂ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਨ ਦੌਰਾਨ ਚੋਰੀ ਦਾ ਪਤਾ ਲਗਾਉਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਸੀ।
ਸੁਰੱਖਿਆ ਅਮਲੇ ਨੇ ਸ਼ੱਕੀ ਨੂੰ ਫੜ ਲਿਆ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਇਸ ਤੋਂ ਬਾਅਦ, ਤਿਰੁਮਾਲਾ ਤਿਰੂਪਤੀ ਦੇਵਸਥਾਨਮ (ਟੀਟੀਡੀ), ਜੋ ਕਿ ਪਹਾੜੀ ਮੰਦਰ ਦੇ ਮਾਮਲਿਆਂ ਦਾ ਪ੍ਰਬੰਧਨ ਕਰਦਾ ਹੈ, ਦੇ ਅਧਿਕਾਰੀਆਂ ਨੇ ਸ਼ਿਕਾਇਤ ਦਰਜ ਕਰਵਾਈ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।