Friday, January 10, 2025  

ਪੰਜਾਬ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

November 26, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
 
ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਉਪ ਪ੍ਰਧਾਨ ਸ਼ੈਰੀ ਕਲਸੀ ਵੱਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਦਾ ਸਰਹਿੰਦ ਦੇ ਮਾਧੋਪੁਰ ਚੌਂਕ ਵਿਖੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਬੀਤੇ ਦਿਨੀਂ ਹੋਈਆਂ ਜਿਮਨੀ ਚੋਣਾਂ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿੱਤ ਦਵਾ ਕੇ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਮੋਹਰ ਲਗਾਈ ਹੈ। ਜਿਸ ਲਈ ਸਭ ਦਾ ਸ਼ੁਕਰਾਨਾ ਕਰਨ ਲਈ ਇਹ ਸ਼ੁਕਰਾਨਾ ਯਾਤਰਾ ਪਟਿਆਲਾ ਤੋਂ ਸ਼ੁਰੂ ਕੀਤੀ ਗਈ ਹੈ ਜੋ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ। ਗਊ ਮਾਤਾ ਦਾ ਸਿਰ ਕੱਟ ਕੇ ਸੁੱਟਣ ਵਾਲਿਆਂ ਨੇ ਜੋ ਇਹ ਘਨਾਉਣੀ ਹਰਕਤ ਕੀਤੀ ਹੈ, ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਆਪ ਦੇ ਉਪ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ ਦੇ ਲਈ ਜੀ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਇਸ ਮਿਸ਼ਨ 'ਚ ਉਹਨਾਂ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਮਨੋਰਥ ਦੇ ਵਿੱਚ ਜਲਦੀ ਕਾਮਯਾਬ ਹੋ ਸਕੀਏ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੋਂ ਇਲਾਵਾ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਵਿਧਾਇਕ ਚੇਤਨ ਸਿੰਘ ਜੌੜੇ ਮਾਜਰਾ, ਵਿਧਾਇਕ ਬਲਕਾਰ ਸਿੱਧੂ,ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਰਾਜਾ, ਚੇਅਰਮੈਨ ਨਵਜੋਤ ਸਿੰਘ ਜਰਗ, ਪੀਏ ਸਤੀਸ਼ ਕੁਮਾਰ ਦਫਤਰ ਸਕੱਤਰ ਬਹਾਦਰ ਖਾਨ ਰਮੇਸ਼ ਕੁਮਾਰ ਸੋਨੂੰ ਪ੍ਰਿਤਪਾਲ ਜੱਸੀ, ਸਰਪੰਚ ਪਰਮਿੰਦਰ ਸਿੰਘ ਖੋਜੇ ਮਾਜਰਾ, ਸਰਪੰਚ ਗੁਰਜੰਟ ਸਿੰਘ ਸੰਗਤਪੁਰ ਸੋਢੀਆਂ, ਸਰਪੰਚ ਰਜਿੰਦਰ ਸਿੰਘ ਖਰੌੜੀ, ਗੁਰ ਸਤਿੰਦਰ ਸਿੰਘ ਜੱਲਾ, ਅਮਰੀਕ ਸਿੰਘ ਬਾਲਪੁਰ, ਅਸੀਸ ਕੁਮਾਰ ਅੱਤਰੀ, ਸਨੀ ਚੋਪੜਾ, ਬਲਜਿੰਦਰ ਗੋਲਾ, ਬਲਦੇਵ ਸਿੰਘ ਭੱਲਮਾਜਰਾ, ਐਸਡੀਓ ਜਗਪਾਲ ਸਿੰਘ, ਦਿਲਪ੍ਰੀਤ ਸਿੰਘ ਭੱਟੀ, ਪ੍ਰਦੀਪ ਮਲਹੋਤਰਾ ਬਸੀ ਪਠਾਣਾ, ਮਨਦੀਪ ਪੋਲਾ, ਹਰਸ਼ ਰੁੜਕੀ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਮ ਲੋਕ ਮੌਜੂਦ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ