Friday, January 10, 2025  

ਪੰਜਾਬ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

November 27, 2024

ਸ੍ਰੀ ਫਤਹਿਗੜ੍ਹ ਸਾਹਿਬ/27 ਨਵੰਬਰ:

(ਰਵਿੰਦਰ ਸਿੰਘ ਢੀਂਡਸਾ)
 
ਸਿਵਲ ਸਰਜਨ ,ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ ,ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ ਵੱਲੋਂ ਜੀਟੀ ਰੋਡ ਮੰਡੀ ਗੋਬਿੰਦਗੜ੍ਹ ਅਤੇ ਪਿੰਡ ਅੰਬੇ ਮਾਜਰਾ ਦੇ ਏਰੀਏ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕਰਦਿਆਂ 9 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਅਜਿਹਾ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਇਹ ਕੈਂਸਰ ਨੂੰ ਸੱਦਾ ਦਿੰਦਾ ਹੈ ,ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਗਲੇ, ਫੇਫੜਿਆਂ ਅਤੇ ਸਰੀਰ ਦੇ ਹੋਰ ਅੰਗਾਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ ,ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ, ਸਿਗਰਟ ਅਤੇ ਤੰਬਾਕੂ ਦੀਆਂ ਡੱਬੀਆਂ ਤੇ 80 ਪ੍ਰਤੀਸ਼ਤ ਦੇ ਹਿੱਸੇ ਤੇ ਪਿਕਚੋਰੀਅਲ ਵਾਰਨਿੰਗ ਤੋਂ ਬਿਨਾਂ ਵੇਚਣ, ਇਲੈਕਟਰੋਨਿਕ ਸਿਗਰਟ ਅਤੇ ਹੋਰ ਪਾਬੰਦੀਸ਼ੁਦਾ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ, ਤੰਬਾਕੂ ਪਦਾਰਥਾਂ ਨੂੰ ਪ੍ਰਦਰਸ਼ਿਤ ਕਰਨ, ਆਦਿ ਦੀ ਮਨਾਹੀ ਹੈ।ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ