Friday, January 10, 2025  

ਪੰਜਾਬ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

November 28, 2024

ਸ੍ਰੀ ਫ਼ਤਹਿਗੜ੍ਹ ਸਾਹਿਬ/28 ਨਵੰਬਰ:  

(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਜਿਲੇ ਦੇ ਲਗਭਗ 143486 ਬੱਚਿਆਂ ਵਿੱਚੋਂ 120581 ਬੱਚਿਆਂ ਨੂੰ "ਰਾਸ਼ਟਰੀ ਡੀ ਵਰਮਿੰਗ ਦਿਵਸ "ਮੌਕੇ ਅਲਬੈੱਡਾਜੋਲ ਦੀ ਦਵਾਈ ਖੁਆ ਕੇ 84.03 ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜ਼ਿਲਾ ਭਰ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਦਵਾਈ ਖੁਆਈ ਜਾਵੇਗੀ। ਇਸ ਦਿਨ ਕਿਸੇ ਕਾਰਨ ਦਵਾਈ ਤੋਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ 05 ਦਸੰਬਰ ਨੂੰ ਮੋਪ ਅੱਪ ਰਾਉਂਡ ਦੌਰਾਨ ਕਵਰ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ ਹਨ ਜਿਨ੍ਹਾਂ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਬੱਚਿਆਂ ਨੂੰ ਇਹ ਦਵਾਈ ਖਿਲਾਉਣੀ ਬਹੁਤ ਜਰੂਰੀ ਹੁੰਦੀ ਹੈ।ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਵੱਲੋਂ ਆਂਗਣਵਾੜੀ ਸੈਂਟਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਫਤਿਹਗੜ੍ਹ ਸਾਹਿਬ ਵਿਖੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਅਤੇ ਪੀਣ ਵਾਲੀ ਅਲਬੈਂਡਾਜੋਲ ਦਿੱਤੀ ਗਈ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਇਹ ਦਵਾਈ ਖਾਣਾ ਖਾਣ ਤੋਂ ਬਾਅਦ ਚੱਬ ਕੇ ਪਾਣੀ ਨਾਲ ਖਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਖਾਲੀ ਪੇਟ ਕਦੇ ਵੀ ਇਹ ਦਵਾਈ ਨਾ ਖਾਦੀ ਜਾਵੇ। ਜ਼ਿਲਾ ਹਸਪਤਾਲ ਦੇ ਇੰਚਾਰਜ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਵੱਲੋਂ ਸਹਿਰੀ ਆਰਬੀਐਸਕੇ ਟੀਮ ਦੇ ਡਾ. ਰਮਨ ਜਿੰਦਲ ਅਤੇ ਡਾ. ਰੀਤਾ ਸਮੇਤ ਸਰਕਾਰੀ ਹਾਈ ਸਕੂਲ ਸਰਹਿੰਦ ਵਿਖੇ ਬੱਚਿਆਂ ਨੂੰ ਇਹ ਗੋਲੀਆਂ ਖਵਾਈਆਂ ਗਈਆਂ ਅਤੇ ਉਨਾਂ ਨੂੰ ਪੇਟ ਕੀੜਿਆਂ ਤੋਂ ਬਚਣ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਨੰਗੇ ਪੈਰੀ ਨਹੀਂ ਤੁਰਨਾ ਚਾਹੀਦਾ ਆਪਣੀ ਅਤੇ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਨਹੁੰ ਹਮੇਸ਼ਾ ਕੱਟ ਕੇ ਰੱਖਣੇ ਚਾਹੀਦੇ ਹਨ, ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹਮੇਸ਼ਾ ਹੱਥ ਚੰਗੀ ਤਰਾਂ ਧੋ ਲੈਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਲਜੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਸਕੂਲ ਹੈਲਥ ਕੋਆਰਡੀਨੇਟਰ ਹਰਪਾਲ ਸਿੰਘ ਸੋਢੀ, ਸਰਕਲ ਸੁਪਰਵਾਈਜ਼ਰ ਬਲਰਾਜ ਕੌਰ, ਪੋਸ਼ਣ ਅਭਿਆਨ ਦੇ ਬਲਾਕ ਕੁਆਰਡੀਨੇਟਰ ਹੇਮਲਤਾ ਸੋਢੀ, ਹੈਡ ਟੀਚਰ ਹਰਪ੍ਰੀਤ ਕੌਰ, ਨਿਸਪਾਲ ਕੌਰ, ਸੁਖਜੀਤ ਕੌਰ, ਤਰਨਜੀਤ ਕੌਰ, ਅਮਨਦੀਪ ਕੌਰ, ਨਵਨੀਤ ਕੌਰ, ਹਰਜੀਤ ਕੌਰ ,ਸੁਖਪ੍ਰੀਤ ਕੌਰ, ਰਮਾ ਰਾਣੀ,ਗਿਆਨੋ ਦੇਵੀ ਆਦਿ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ