Friday, January 10, 2025  

ਪੰਜਾਬ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

November 28, 2024

ਚੰਡੀਗੜ੍ਹ, 28 ਨਵੰਬਰ 

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਅਸਫਲਤਾ 'ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਅਤੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ।

ਨੀਲ ਗਰਗ ਨੇ ਕਿਹਾ ਕਿ ਭਾਜਪਾ ਦਾ ਟੀਚਾ 30 ਲੱਖ ਮੈਂਬਰ ਬਣਾਉਣ ਦਾ ਸੀ ਪਰ ਉਸ ਦਾ 10 ਫੀਸਦੀ ਵੀ ਪੂਰਾ ਨਹੀਂ ਹੋ ਸਕਿਆ।  ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੇ ਅਸਲ ਕਿਰਦਾਰ ਨੂੰ ਸਮਝ ਚੁੱਕੇ ਹਨ।  ਲੋਕਾਂ ਦਾ ਹੁਣ ਭਾਜਪਾ 'ਤੇ ਭਰੋਸਾ ਨਹੀਂ ਰਿਹਾ।  ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਖੁਦ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਾਰਾਜ਼ ਹਨ, ਜਿਸ ਕਾਰਨ ਭਾਜਪਾ ਪੰਜਾਬ 'ਚ ਲੀਡਰਹੀਣ ਹੋ ਗਈ ਹੈ।

ਗਰਗ ਨੇ ਕਿਹਾ ਕਿ ਭਾਜਪਾ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।  ਹੁਣ ਉਸ ਨੇ ਇੱਥੋਂ ਦੇ ਵਪਾਰੀ ਵਰਗ ਦੇ ਲੋਕਾਂ ਨੂੰ ਵੀ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਆੜ੍ਹਤੀਆਂ ਅਤੇ ਰਾਈਸ ਸ਼ੈਲਰ ਮਾਲਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਗਿਆ। ਇਸ ਲਈ ਸ਼ਹਿਰੀ ਖੇਤਰਾਂ ਵਿੱਚ ਵੀ ਉਸ ਦੀ ਵੋਟ ਕਾਫ਼ੀ ਘੱਟ ਗਈ ਹੈ।

ਉਨ੍ਹਾਂ ਕਿਹਾ ਕਿ ਸ਼ਹਿਰੀ ਵੋਟਰ, ਜੋ ਕਦੇ ਭਾਜਪਾ ਦੇ ਪੱਕੇ ਸਮਰਥਕ ਮੰਨੇ ਜਾਂਦੇ ਸਨ, ਹੁਣ ਊਸ ਤੋਂ ਮੂੰਹ ਮੋੜ ਚੁੱਕੇ ਹਨ।  ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਨੂੰ ਸ਼ਹਿਰੀ ਖੇਤਰ ਗਿੱਦੜਬਾਹਾ ਵਿੱਚ ਸਿਰਫ਼ 5 ਫ਼ੀਸਦੀ ਅਤੇ ਡੇਰਾ ਬਾਬਾ ਨਾਨਕ ਵਿੱਚ ਸਿਰਫ਼ 4 ਫ਼ੀਸਦੀ ਵੋਟਾਂ ਮਿਲੀਆਂ ਹਨ। ਬਰਨਾਲਾ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਉਸ ਦੇ ਅਕਸ ਕਾਰਨ ਕੁਝ ਵੋਟਾਂ ਮਿਲ ਗਈਆਂ। ਪਰ ਜ਼ਿਮਨੀ ਚੋਣਾਂ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਹੁਣ ਭਾਜਪਾ ਦਾ ਪੰਜਾਬ ਵਿੱਚ ਜਨ ਅਧਾਰ ਨਹੀਂ ਬਚਿਆ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਭਾਜਪਾ ਦੀ ਬਹੁਤ ਮਾੜੀ ਹਾਲਤ ਹੋਣ ਵਾਲੀ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕ ਲਏ ਹਨ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ।  ਲੋਕ ਪ੍ਰੇਸ਼ਾਨ ਹੋ ਰਹੇ ਹਨ ਪਰ ਕੇਂਦਰ ਸਰਕਾਰ ਨਹੀਂ ਸੁਣ ਰਹੀ। ਇਸ ਲਈ ਉਸਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣੀ ਤੈਅ ਸੀ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ।

ਨੀਲ ਗਰਗ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀਆਂ ਗੱਲਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਪ੍ਰਤੀ ਆਪਣਾ ਰਵੱਈਆ ਤੁਰੰਤ ਬਦਲਣਾ ਚਾਹੀਦਾ ਹੈ।  ਜੇਕਰ ਇਹੀ ਰਵੱਈਆ ਜਾਰੀ ਰਿਹਾ ਤਾਂ ਪੰਜਾਬ ਵਿੱਚ ਭਾਜਪਾ ਦੀ ਹਾਲਤ ਬਦ ਤੋਂ ਬਦਤਰ ਹੋ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ