ਸ੍ਰੀ ਫਤਹਿਗੜ੍ਹ ਸਾਹਿਬ/2 ਦਸੰਬਰ :
(ਰਵਿੰਦਰ ਸਿੰਘ ਢੀਂਡਸਾ)
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਾਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਪਾਰਕ ਵਿਖੇ ਸਫਾਈ ਮੁਹਿੰਮ ਸ਼ੁਰੂ ਕਰਨ ਮੌਕੇ ਕੀਤਾ। ਹਲਕਾ ਵਿਧਾਇਕ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਬਣਾਏ ਗਏ ਪਾਰਕ ਦੀ ਸਾਫ ਸਫਾਈ ਰੱਖਣਾ ਸਾਡਾ ਸਾਰਿਆਂ ਦਾ ਮੁਢਲਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੱਖਾਂ ਰੁਪਏ ਖਰਚ ਕਰਕੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਖੂਬਸੂਰਤ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ ਇਸ ਦੀ ਸਾਫ ਸਫਾਈ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਬਣਾਏ ਪਾਰਕ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਹੀਦੀ ਸਭਾ ਤੇ ਆਉਣ ਵਾਲੀ ਸੰਗਤ ਨੂੰ ਸਵੱਛ ਵਾਤਾਵਰਣ ਮੁਹੱਈਆ ਹੋ ਸਕੇ।ਇਸ ਮੌਕੇ ਸਤੀਸ਼ ਕੁਮਾਰ ਲਟੌਰ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਆਸ਼ੀਸ਼ ਕੁਮਾਰ ਅੱਤਰੀ, ਮਨਦੀਪ ਸਿੰਘ ਪੋਲਾ, ਗੁਰਮੇਲ ਸਿੰਘ ਪੰਡਰਾਲੀ, ਦਰਸ਼ਨ ਸਿੰਘ ਪੰਡਰਾਲੀ, ਹਰਮੇਸ਼ ਸਿੰਘ ਛੰਨਾ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਬਲਜਿੰਦਰ ਸਿੰਘ ਗੋਲਾ, ਜੋਨੀ ਤਲਾਣੀਆਂ, ਐਡਵੋਕੇਟ ਗੁਰਮੀਤ ਸਿੰਘ ਬਾਜਵਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।