Tuesday, April 01, 2025  

ਪੰਜਾਬ

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

December 02, 2024
 
ਸ੍ਰੀ ਫਤਿਹਗੜ੍ਹ ਸਾਹਿਬ/2 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਜਿਲੇ ਅੰਦਰ "ਵਿਸ਼ਵ ਏਡਜ਼ ਦਿਵਸ" ਮਨਾਇਆ ਗਿਆ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣ ਲਈ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਕਿਹਾ ਕਿ ਐਚ. ਆਈ.ਵੀ/ ਏਡਜ਼ ਇੱਕ ਭਿਆਨਕ ਸਮੱਸਿਆ ਹੈ ਪਰ ਜਾਗਰੂਕ ਹੋਕੇ ਇਸ ਤੋਂ ਬਚਿਆ ਜਾ ਸਕਦਾ ਹੈ ਇਸ ਲਈ ਹਰ ਵਿਅਕਤੀ ਨੂੰ ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ ਬਾਰੇ ਪਤਾ ਹੋਣਾ ਅਤੀ ਜਰੂਰੀ ਹੁੰਦਾ ਹੈ । ਉਹਨਾਂ ਦੱਸਿਆ ਕਿ ਐਚ.ਆਈ. ਵੀ./ਏਡਜ਼ ਪ੍ਰਭਾਵਿਤ ਖੂਨ ਇੱਕ ਤੰਦਰੁਸਤ ਮਨੁੱਖ ਦੇ ਖੂਨ ਵਿੱਚ ਕਿਸੇ ਵੀ ਤਰੀਕੇ ਨਾਲ ਰਲਣ ਨਾਲ ਇਹ ਬਿਮਾਰੀ ਫੈਲਦੀ ਹੈ , ਭਾਵੇਂ ਉਹ ਖੂਨ ਇੱਕ ਪ੍ਰਭਾਵਿਤ ਮਾਂ ਤੋਂ ਉਸਦੇ ਹੋਣ ਵਾਲੇ ਬੱਚੇ ਨੂੰ ਮਿਲਣ ਨਾਲ, ਬਿਨਾਂ ਟੈਸਟ ਕੀਤਾ ਖੂਨ ਚੜਾਉਣ ਨਾਲ, ਦੂਸ਼ਿਤ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨ ਨਾਲ,ਅਣਸੁਰੱਖਿਆਤ ਰਿਲੇਸ਼ਨਸ਼ਿਪ ਨਾਲ ਰਲਿਆ ਹੋਵੇ। ਉਹਨਾਂ ਕਿਹਾ ਕਿ ਇਸ ਤੋਂ ਬਚਣ ਲਈ ਉਕਤ ਕਾਰਨਾ ਬਾਰੇ ਜਾਗਰੂਕ ਹੋਣ ਦੀ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਇਸ ਸਾਲ ਦਾ ਮੁੱਖ ਵਿਸ਼ਾ ਅਧਿਕਾਰਾਂ ਦਾ ਰਸਤਾ ਚੁਣੋ : ਮੇਰੀ ਸਿਹਤ, ਮੇਰਾ ਅਧਿਕਾਰ ਹੈ, ਜੋ ਵਿਅਕਤੀਆਂ, ਸਮੂਹਾਂ ਵਿੱਚ ਐਚਆਈਵੀ ਦੀ ਰੋਕਥਾਮ, ਟੈਸਟਿੰਗ, ਇਲਾਜ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਉਤਸਾਹਿਤ ਕਰਦਾ ਹੈ, ਉਹਨਾਂ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਏਡਜ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ। ਉਹਨਾਂ ਇਹ ਵੀ ਦੱਸਿਆ ਕਿ ਐਚ ਆਈ ਵੀ /ਏਡਜ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਐਚਆਈਵੀ ਸਬੰਧੀ ਕੌਂਸਲਿੰਗ ਦੀਆਂ ਸੇਵਾਵਾਂ ਵਿੱਚ ਵੀ ਹੋਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਿਲਾ ਮੋਨੀਟਰਿੰਗ ਐਂਡ ਇਵੈਲੂਏਸ਼ਨ ਅਫਸਰ ਵਿਕੀ ਵਰਮਾ, ਆਈਸੀਟੀਸੀ ਕੌਂਸਲਰ ਅਮਨਪ੍ਰੀਤ ਕੌਰ, ਐਸਟੀਆਈ/ਆਰਟੀਆਈ ਕੌਂਸਲਰ ਰੁਪਿੰਦਰ ਕੌਰ, ਐਮਐਲਟੀ ਮਹੇਸ਼ ਕੁਮਾਰ, ਮਨਪ੍ਰੀਤ ਸਿੰਘ, ਮਾਨਵ ਸਾਹ ਧਰਮ ਸਿੰਘ, ਮਨਵੀਰ ਸਿੰਘ ਅਤੇ ਆਮ ਲੋਕ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ 

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ, 15 ਕਿਲੋ ਹੈਰੋਇਨ ਜ਼ਬਤ ਕੀਤੀ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ, 15 ਕਿਲੋ ਹੈਰੋਇਨ ਜ਼ਬਤ ਕੀਤੀ

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਡਾ. ਦੀਪਿਕਾ ਸੂਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਇਰਨ ਲੇਡੀ ਐਵਾਰਡ ਨਾਲ ਕੀਤਾ ਗਿਆ ਸਨਮਾਨਤ 

ਡਾ. ਦੀਪਿਕਾ ਸੂਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਇਰਨ ਲੇਡੀ ਐਵਾਰਡ ਨਾਲ ਕੀਤਾ ਗਿਆ ਸਨਮਾਨਤ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦਿਖਾਇਆ ਗਿਆ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦਿਖਾਇਆ ਗਿਆ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ’ਤੇ ਮਾਹਿਰ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ’ਤੇ ਮਾਹਿਰ ਲੈਕਚਰ

ਗੁਰਪ੍ਰੀਤ ਸਿੰਘ ਯੂਕੇ, ਯੂਰਪ ਦੇ ਯੂਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹੋਣਗੇ : ਟਿਵਾਣਾ

ਗੁਰਪ੍ਰੀਤ ਸਿੰਘ ਯੂਕੇ, ਯੂਰਪ ਦੇ ਯੂਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹੋਣਗੇ : ਟਿਵਾਣਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵੱਲੋਂ ਗਿੱਦੜਬਾਹਾ ਵਿਖੇ ਸਰਚ ਅਭਿਆਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵੱਲੋਂ ਗਿੱਦੜਬਾਹਾ ਵਿਖੇ ਸਰਚ ਅਭਿਆਨ

ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐਫਆਈਆਰ ਅਤੇ 4280 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ - ਭੁੱਲਰ

ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐਫਆਈਆਰ ਅਤੇ 4280 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ - ਭੁੱਲਰ