Wednesday, December 04, 2024  

ਪੰਜਾਬ

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

December 03, 2024
ਸ੍ਰੀ ਫ਼ਤਹਿਗੜ੍ਹ ਸਾਹਿਬ/3 ਦਸੰਬਰ :
(ਰਵਿੰਦਰ ਸਿੰਘ ਢੀਂਡਸਾ)
 
ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਪੁਰਾਤਨ ਇਮਾਰਤਾਂ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਛੇਤੀ ਹੀ ਇਨ੍ਹਾਂ ਦਾ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਦੀ ਇੱਕ ਟੀਮ ਨਾਲ ਦੀਵਾਨ ਟੌਡਰ ਮੱਲ ਦੀ ਹਵੇਲੀ ਦੀ ਰੈਨੋਵੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਕੀਤੇ ਦੌਰੇ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਜੀ ਦਾ ਖਾਸ ਸਥਾਨ ਹੈ ਅਤੇ ਇਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਮੋਹਰਾ ਖੜ੍ਹੀਆਂ ਕਰਕੇ ਜਗ੍ਹਾਂ ਖਰੀਦੀ ਗਈ ਸੀ, ਜਿਸ ਕਾਰਨ ਇਸ ਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਜਗ੍ਹਾਂ ਦਾ ਦਰਜ਼ਾ ਹਾਸਲ ਹੋਇਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਰੈਨੋਵੇਸ਼ਨ ਲਈ ਪ੍ਰਵਾਸੀ ਪੰਜਾਬੀ ਵੱਲੋਂ ਬਣਾਈ ਗਈ ਕਮੇਟੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਦਾ ਕੰਮ ਪੁਰਾਤੱਤਵ ਵਿਭਾਗ ਵੱਲੋ ਕੀਤਾ ਜਾਵੇਗਾ ਅਤੇ ਇਸ ਦੀ ਨਿਗਰਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਨੌਜਵਾਨ ਪੀੜ੍ਹੀ ਨੂੰ ਮਹਾਨ ਵਿਰਸੇ ਨਾਲ ਜੋੜਨ ਵਾਸਤੇ ਅਜਿਹੀਆਂ ਇਮਾਰਤਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਕਿਉਂਕਿ ਸਾਡੇ ਨੌਜਵਾਨ ਆਪਣੇ ਵਿਰਸੇ ਨਾਲ ਸਬੰਧਤ ਜਾਣਕਾਰੀ ਇਨ੍ਹਾਂ ਇਮਾਰਤਾਂ ਤੋਂ ਹਾਸਲ ਕਰਦੇ ਹਨ।ਡਾ. ਸੋਨਾ ਥਿੰਦ ਨੇ ਇਹ ਵੀ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਤੋਂ ਇਲਾਵਾ ਹੋਰ ਜਿਹੜੀਆਂ ਪੁਰਾਤਨ ਇਮਾਰਤਾਂ ਹਨ ਉਨ੍ਹਾਂ ਦੀ ਰੈਨੋਵੇਸ਼ਨ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਫ਼ਤਹਿਗੜ੍ਹ ਸਾਹਿਬ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਤਿਹਾਸਕ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਪੁਰਾਤਨ ਇਮਾਰਤਾਂ ਸਥਿਤ ਹਨ ਜਿਨ੍ਹਾਂ ਦੀ ਪੁਰਾਤਨ ਦਿੱਖ ਬਹਾਲ ਕਰਕੇ ਯਾਤਰੀਆਂ ਨੂੰ ਸ਼ਾਨਦਾਰ ਤੋਹਫਾ ਦਿੱਤਾ ਜਾਵੇਗਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ