ਸ੍ਰੀ ਫਤਿਹਗੜ੍ਹ ਸਾਹਿਬ/3 ਦਸੰਬਰ :
(ਰਵਿੰਦਰ ਸਿੰਘ ਢੀਂਡਸਾ)
ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਦਸੋ ਨਿਵਾਸੀ ਬਲਜੀਤ ਸਿੰਘ ਰਿਟਾਇਰਡ ਲੈਕਚਰਾਰ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਇਮਾਰਤ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ ਗਏ। ਇਸ ਮੌਕੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਮੀਤ ਚੇਅਰਮੈਨ ਜੈਕ੍ਰਿਸ਼ਨ ਕਸ਼ਿਅਪ, ਸੈਕਟਰੀ ਗੁਰਮੀਤ ਸਿੰਘ ਮੋਰਿੰਡਾ, ਮੈਨੇਜਰ ਨਵਜੋਤ ਸਿੰਘ, ਜੋਗਿੰਦਰਪਾਲ ਸਿੰਘ ਅਤੇ ਬੀਰਦਵਿੰਦਰ ਸਿੰਘ ਆਦਿ ਨੇ ਜਿਥੇ ਦਾਨੀ ਸੱਜਣ ਬਲਜੀਤ ਸਿੰਘ ਦਾ ਧੰਨਵਾਦ ਕੀਤਾ ਉੱਥੇ ਹੀ ਗੁ. ਸਾਹਿਬ ਦੇ ਗ੍ਰੰਥੀ ਭਾਈ ਨਾਹਰ ਸਿੰਘ ਵੱਲੋਂ ਪਰਿਵਾਰ ਦੀ ਸੁਖਸ਼ਾਂਤੀ ਦੀ ਅਰਦਾਸ ਵੀ ਕੀਤੀ ਗਈ। ਟਰੱਸਟੀਆਂ ਨੇ ਦੱਸਿਆ ਕਿ ਬਾਬਾ ਜੀ ਦੇ ਇਸ ਅਸਥਾਨ 'ਤੇ ਸ਼ਹੀਦੀ ਜੋੜ ਮੇਲ 'ਤੇ ਆਉਂਦੀ ਸੰਗਤ ਲਈ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਦੁੱਧ ਦੇ ਲੰਗਰ ਵੀ ਲਗਾਏ ਜਾਂਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਕਾਰਸੇਵਾ ਵਿੱਚ ਵਧ ਚੜ੍ਹ ਕੇ ਹਿੱਸਾ ਪਾਵੇ ।