Thursday, January 09, 2025  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

December 03, 2024
ਸ੍ਰੀ ਫ਼ਤਹਿਗੜ੍ਹ ਸਾਹਿਬ/3 ਦਸੰਬਰ: 
(ਰਵਿੰਦਰ ਸਿੰਘ ਢੀਂਡਸਾ)
 
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਆਈ. ਕਿਊ . ਏ.ਸੀ.ਸੈੱਲ ਵੱਲੋਂ ਅਧਿਆਪਕਾਂ ਲਈ 'ਮੈਨੇਜਿੰਗ ਇਮੋਸ਼ਨਸ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ ਦੇ ਮੁੱਖ ਬੁਲਾਰੇ ਇਮੋਸ਼ਨਲ ਇੰਟੈਲੀਜੈਂਸ ਟਰੇਨਰ ਕਮਾਂਡਰ ਜਗਮੋਹਨ ਭੋਗਲ ਸਨ। ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਮੁੱਖ ਬੁਲਾਰੇ ਨੂੰ ਜੀ ਆਇਆ ਆਖਿਆ ਤੇ ਆਪਣੇ ਸਟਾਫ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦੇ ਕੋਆਰਡੀਨੇਟਰ ਕਾਮਰਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਨਵਜੋਤ ਕੌਰ ਨੇ ਕਮਾਂਡਰ ਜਗਮੋਹਨ ਭੋਗਲ ਦੀਆਂ ਇਮੋਸ਼ਨਲ ਇੰਟੈਲੀਜਸ ਟਰੇਨਰ ਦੇ ਤੌਰ ਤੇ ਪ੍ਰਾਪਤੀਆਂ ਅਤੇ ਤਜਰਬਿਆਂ ਬਾਰੇ ਦੱਸਿਆ ।ਇਸ ਤੋਂ ਬਾਅਦ ਜਗਮੋਹਨ ਭੋਗਲ ਨੇ ਸਲਾਈਡਾਂ ਦੇ ਰਾਹੀਂ ਇਮੋਸ਼ਨਲ ਇੰਟੈਲੀਜਸ ਵਿਸ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਹਨਾਂ ਦੱਸਿਆ ਕਿ ਕਿਵੇਂ ਅਸੀਂ ਨਿਤ ਦਿਨ ਇੱਕ ਨਕਾਰਾਤਮਕ ਸੋਚ ਨੂੰ ਲੈ ਕੇ ਚੱਲ ਰਹੇ ਹਾਂ ਜਿਸ ਦੇ ਨਾਲ ਸਾਡਾ ਆਲਾ ਦੁਆਲਾ ਤਾਂ ਮਲੀਨ ਹੁੰਦਾ ਹੀ ਹੈ ਨਾਲ ਹੀ ਇਸ ਦਾ ਅਸਰ ਸਾਡੀ ਸਿਹਤ, ਸਾਡੇ ਪਰਿਵਾਰ ,ਬੱਚਿਆਂ ਅਤੇ ਸਾਡੇ ਆਲੇ ਦੁਆਲੇ ਤੇ ਵੀ ਪੈਂਦਾ ਹੈ।ਅਧਿਆਪਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਅਭਿਆਸਾਂ ਦੇ ਰਾਹੀਂ ਪੌਜਿਟਿਵ ਐਨਰਜੀ ਨੂੰ ਕਿਵੇਂ ਖਿੱਚਿਆ ਜਾ ਸਕਦਾ ਹੈ ,ਬਾਰੇ ਵੀ ਉਨ੍ਹਾਂ ਦੱਸਿਆ। ਉਹਨਾਂ ਨੇ ਵੱਖ ਵੱਖ ਸਰਵੇਖਣਾਂ ਦੇ ਹਵਾਲੇ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਵਿਦਿਆਰਥੀਆਂ ਦਾ 81% ਹਿੱਸਾ ਡਿਪਰੈਸ਼ਨ ਵਿੱਚ ਹੈ ਜੋ ਕਿ ਆਤਮ ਹੱਤਿਆ ਵੱਲ ਵਧ ਰਿਹਾ ਹੈ ਤੇ ਕਿੱਦਾਂ ਅਸੀਂ ਬੱਚਿਆਂ ਦੇ ਉੱਪਰ ਭਵਿੱਖ ਦਾ ਬੋਝ ਪਾ ਕੇ ਉਹਨਾਂ ਉੱਪਰ ਦਬਾਅ ਨੂੰ ਵਧਾ ਰਹੇ ਹਾਂ ਜਿਸ ਲਈ ਸੋਸ਼ਲ ਮੀਡੀਆ ਵੀ ਬਰਾਬਰ ਜਿੰਮੇਵਾਰ ਹੈ।ਇੱਕ ਅਧਿਆਪਕ ਅਤੇ ਇੱਕ ਮਾਪੇ ਹੋਣ ਦੇ ਤੌਰ ਤੇ ਸਾਡੀ ਇਹ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਸਹੀ ਤਰੀਕੇ ਨਾਲ ਉਹਨਾਂ ਦਾ ਪਾਲਣ ਪੋਸ਼ਣ ਕਰੀਏ ਤੇ ਉਹਨਾਂ ਦੀ ਰਹਨੁਮਾਈ ਕਰੀਏ ,ਚਾਹੇ ਉਹ ਸਾਡੇ ਖੁਦ ਦੇ ਬੱਚੇ ਹੋਣ ਚਾਹੇ ਉਹ ਸਾਡੇ ਵਿਦਿਆਰਥੀ ਹੋਣ। ਸੈਮੀਨਾਰ ਉਪਰੰਤ ਉਹਨਾਂ ਨੇ ਅਧਿਆਪਕਾਂ ਦੇ ਨਾਲ ਸਵਾਲ ਜਵਾਬ ਵਿਧੀ ਰਾਹੀਂ ਵੀ ਤਜਰਬੇ ਸਾਂਝੇ ਕੀਤੇ। ਇਸ ਮੌਕੇ ਪ੍ਰੋਗਰਾਮ ਦੇ ਕੋ ਕੋਆਰਡੀਨੇਟਰ ਡਾ.ਜਤਿੰਦਰ ਸਿੰਘ ਅਤੇ ਡਾ. ਜਸਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ।ਸਟਾਫ ਦੇ ਉੱਪਰ ਇਸ ਸੈਮੀਨਾਰ ਦਾ ਬਹੁਤ ਹੀ ਸਕਾਰਾਤਮਕ ਪ੍ਰਭਾਵ ਪਿਆ। ਡਾ. ਜਸਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ