Wednesday, December 04, 2024  

ਪੰਜਾਬ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

December 03, 2024
 
ਸ੍ਰੀ ਫਤਿਹਗੜ੍ਹ ਸਾਹਿਬ/3 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਅਮਰ ਮਹਾਨ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ 269ਵਾਂ ਜਨਮ ਦਿਹਾੜਾ ਉਨ੍ਹਾਂ ਨੇ ਸ਼ਹੀਦੀ ਅਸਥਾਨ ਗੁ: ਸ਼ਹੀਦ ਸਿੰਘਾਂ ਸੋਹਾਣਾ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸੰਗਤੀ ਸਹਿਯੋਗ ਨਾਲ ਪੂਰੀ ਸਰਧਾ ਭਾਵਨਾ ਨਾਲ ਮਨਾਇਆ ਗਿਆ। ਉਪਰੋਕਤ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੌਕੇ ਸਜੇ ਧਾਰਮਿਕ ਦੀਵਾਨ ਵਿੱਚ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦੇਂਦਿਆਂ ਕਿਹਾ ਕਿ ਸਿੱਖ ਪੰਥ ਦੀਆਂ ਸਮੂਹ ਸੰਪਰਦਾਵਾਂ, ਸੰਸਥਾਵਾਂ, ਰਾਜਸੀ ਦਲਾਂ, ਧਾਰਮਿਕ ਸੁਸਾਇਟੀਆਂ ਆਦਿ ਨੂੰ ਇੱਕਤਰ ਹੋ ਕੇ ਗੁਰੂ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕਰਨੇ ਚਾਹੀਦੇ ਹਨ। ਜਿਵੇਂ ਬਾਬਾ ਹਨੂੰਮਾਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਮਹਾਨ ਕੁਰਬਾਨੀਆਂ ਦੇ ਕੇ ਕੀਤੇ। ਉਨ੍ਹਾਂ ਕਿਹਾ ਪੰਜਾਬ ਦੀ ਧਰਤੀ ਤੇ ਬੇਅੰਤ ਹੀ ਸੂਰਬੀਰ, ਨਿਧੜਕ ਕੌਮੀ ਪ੍ਰਵਾਨਿਆਂ ਦਾ ਖੂਨ ਡੁਲਿਆ ਹੈ। ਉਸ ਦਾ ਮੁੱਲ ਤਾਰਨ ਲਈ ਸਭ ਮਾਈ ਭਾਈ ਨੂੰ ਅੰਮ੍ਰਿਤਧਾਰੀ ਹੋ ਕੇ ਸਮਰਪਿਤ ਭਾਵਨਾ ਨਾਲ ਇਕ ਨਿਸ਼ਾਨ, ਇਕ ਵਿਧਾਨ ਦੀ ਤਾਬਿਆਂ ਸਿਰ ਜੋੜ ਬੈਠ ਕੌਮੀ ਬੇਹਤਰੀ ਲਈ ਕਾਰਜ ਕਰਨੇ ਚਾਹੀਦੇ ਹਨ। ਉਪਰੰਤ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਬੇਹਤਰੀਨ ਫੈਸਲਿਆਂ ਦੀ ਤਰੀਫ ਕਰਦਿਆਂ ਕਿਹਾ ਸਿੱਖ ਸੰਗਤਾਂ ਦੇ ਤਪਦੇ ਹਿਰਦਿਆਂ ਨੂੰ ਠੰਡਕ ਮਿਲੀ ਹੈ ਅਤੇ ਅਕਾਲ ਤਖ਼ਤ ਸਾਹਿਬਾਨ ਦਾ ਵਕਾਰ ਵੀ ਹੋਰ ਸਤਿਕਾਰਤ ਤੇ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਮਨੁੱਖੀ ਮਨ ਨੂੰ ਨਿਰਮਲ ਕਰਦੀ ਹੈ। ਹੰਕਾਰ ਹਾਉਮੈ ਦਾ ਨਾਸ਼ ਕਰਦੀ ਹੈ। ਉਨ੍ਹਾਂ ਬੁੱਢਾ ਦਲ ਦੇ ਛੇਵੇਂ ਜਥੇਦਾਰ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਵੱਲੋਂ ਦ੍ਰਿੜਤਾ ਤੇ ਨਿਰਭੈਤਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਫੈਸਲਿਆਂ ਦੇ ਵੇਰਵੇ ਵੀ ਸੰਗਤ ਨਾਲ ਸਾਂਝੇ ਕੀਤੇ। ਇਸ ਮੌਕੇ ਸਜੇ ਧਾਰਮਿਕ ਦੀਵਾਨ ਦੇ ਮੰਚ ਤੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਗਿ. ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਵਿਸ਼ੇਸ਼ ਤੌਰ ਤੇ ਸ੍ਰੀ ਸਾਹਿਬ, ਦੋਸ਼ਾਲਾ ਤੇ ਸਿਰਪਾਓ ਨਾਲ ਸਨਮਾਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਰਾਗੀ, ਢਾਡੀ, ਪ੍ਰਚਾਰਕਾਂ, ਵਿਦਵਾਨਾਂ, ਧਾਰਮਿਕ ਸਖਸ਼ੀਅਤਾਂ ਤੋਂ ਇਲਾਵਾ ਭਾਈ ਜਰਨੈਲ ਸਿੰਘ ਲਧਿਆਣੇ ਵਾਲੇ, ਭਾਈ ਬਲਬੀਰ ਸਿੰਘ, ਬੀਬੀ ਦਲੇਰ ਕੌਰ, ਮੀਰੀ ਪੀਰੀ ਖਾਲਸਾ ਜਥਾ, ਭਾਈ ਕਰਨੈਲ ਸਿੰਘ, ਆਦਿ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਤਰਨ ਰਾਹੀਂ ਉਚੇਚੇ ਤੌਰ ਤੇ ਹਾਜ਼ਰੀ ਲਗਵਾਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ