ਸ਼੍ਰੀ ਫਤਿਹਗੜ੍ਹ ਸਾਹਿਬ/4 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਜਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਪੰਚਾਇਤਾਂ ਤੇ ਯੂਥ ਕਲੱਬ ਨਸ਼ਿਆ ਵਿਰੁੱਧ ਜਾਗਰੂਕਤਾ ਉਪਰਾਲੇ ਕਰਨ ਤਾਂ ਨਸ਼ਿਆ ਦੇ ਚੱਲ ਰਹੇ ਦਰਿਆ ਨੂੰ ਠੱਲ ਪਾਈ ਜਾ ਸਕੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫਤਿਹਗੜ੍ਹ ਸਾਹਿਬ ਸੁਰਿੰਦਰ ਸਿੰਘ ਧਾਲੀਵਾਲ ਨੇ ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਸਪੋਰਟਸ ਐਂਡ ਵੈਲਫੇਅਰ ਕਲੱਬ ਤੇ ਗ੍ਰਾਮ ਪੰਚਾਇਤ ਪਿੰਡ ਮੱਠੀ ਵੱਲੋਂ ਯੁਵਕ ਸੇਵਾਵਾਂ ਵਿਭਾਗ ਫਤਿਹਗੜ੍ਹ ਦੇ ਸਹਿਯੋਗ ਨਾਲ ਨਸ਼ਿਆ ਵਿਰੁੱਧ ਜਾਗਰੂਕਤਾ ਨਾਟਕ ਮੇਲੇ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚਣ ਸਮੇਂ ਬੋਲੇ।ਉਹਨਾਂ ਪਬਲਿਕ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਗ੍ਰਾਮ ਪੰਚਾਇਤ ਮੱਠੀ ਤੇ ਯੂਥ ਕਲੱਬ ਦੀ ਭਰਪੂਰ ਸਲਾਘਾ ਕੀਤੀ।ਇਸ ਮੌਕੇ ਸਰਫਰੌਸ਼ ਰੰਗਮੰਚ ਫਤਿਹਗੜ੍ਹ ਸਾਹਿਬ ਦੀ ਟੀਮ ਨਸ਼ਿਆ ਵਿਰੁੱਧ ਨਾਟਕ ਪੇਸ਼ ਕੀਤੇ ਗਏ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਤਿਹਗੜ੍ਹ ਸਾਹਿਬ ਕੈਪਟਨ ਮਨਤੇਜ ਸਿੰਘ ਚੀਮਾ ਨੇ ਕਿਹਾ ਕਿ ਨਸ਼ਿਆ ਵਿਰੁੱਧ ਸਰਕਾਰ ਵੱਲੋਂ ਮੁਹਿੰਮ ਚਲਾਈ ਗਈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਕਿ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਈਏ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ।ਇਸ ਮੌਕੇ ਸਰਪੰਚ ਰਮਨਦੀਪ ਕੌਰ ਚੀਮਾ ਤੇ ਗ੍ਰਾਮ ਪੰਚਾਇਤ ਮੱਠੀ ਵੱਲੋਂ ਆਏ ਹੋਏ ਮਹਿਮਾਨਾਂ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ ਗਿਆ।ਆਖੀਰ ਵਿੱਚ ਸਰਪੰਚ ਰਮਨਦੀਪ ਕੌਰ ਚੀਮਾ ਨੇ ਆਏ ਹੋਏ ਮਹਿਮਾਨਾਂ ਦਾ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਕਮਲਜੀਤ ਸਿੰਘ ਚੀਮਾ,ਯਾਦਵੀਰ ਸਿੰਘ ਚੀਮਾ,ਬਲਦੇਵ ਸਿੰਘ,ਹਰਿੰਦਰ ਸਿੰਘ,ਅਮਨਦੀਪ ਸਿੰਘ,ਮਨਦੀਪ ਸਿੰਘ,ਜਗਵਿੰਦਰ ਸਿੰਘ,ਦਵਿੰਦਰ ਸਿੰਘ,ਹਰਮਨ ਸਿੰਘ,ਗੁਰਸੇਵਕ ਸਿੰਘ,ਐਡਵੋਕੇਟ ਹਰਮਨ ਸਿੰਘ ਮੁੰਡੀਆਂ,ਅਮਰੀਕ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।