Thursday, December 05, 2024  

ਪੰਜਾਬ

ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ

December 04, 2024
ਸ੍ਰੀ ਫ਼ਤਹਿਗੜ੍ਹ ਸਾਹਿਬ/4 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ 'ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਾਰਵਾਈ ਕੀਤੀ ਜਾਵੇ ਅਤੇ ਪਲਾਸਟਿਕ ਤੋਂ ਬਣੇ ਲਿਫਾਫਿਆਂ ਬਾਰੇ ਨਿਰੰਤਰ ਚੈਕਿੰਗ ਕੀਤੀ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਡੀ.ਐਸ.ਪੀ. ਨਿਖਿਲ ਗਰਗ, ਡੀ.ਡੀ.ਪੀ.ਓ. ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਤੇ ਯੂਥ ਕਲੱਬ ਨਸ਼ਿਆ ਵਿਰੁੱਧ ਜਾਗਰੂਕਤਾ ਉਪਰਾਲੇ ਕਰਨ: ਏ.ਡੀ.ਸੀ ਧਾਲੀਵਾਲ

ਜਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਤੇ ਯੂਥ ਕਲੱਬ ਨਸ਼ਿਆ ਵਿਰੁੱਧ ਜਾਗਰੂਕਤਾ ਉਪਰਾਲੇ ਕਰਨ: ਏ.ਡੀ.ਸੀ ਧਾਲੀਵਾਲ

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੰਜਾਬ ਰਾਜ ਅੰਤਰ-'ਵਰਸਿਟੀ ਯੁਵਕ ਮੇਲੇ 2024 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੰਜਾਬ ਰਾਜ ਅੰਤਰ-'ਵਰਸਿਟੀ ਯੁਵਕ ਮੇਲੇ 2024 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ