ਸ੍ਰੀ ਫ਼ਤਹਿਗੜ੍ਹ ਸਾਹਿਬ/5 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਰੁੱਖਾਂ ਦੀ ਸੱਭ ਕਰੋਂ ਸੰਭਾਲ, ਸਾਡਾ ਜੀਵਨ ਇਹਨਾਂ ਨਾਲ' ਸੰਦੇਸ਼ ਦਿੰਦੇ ਹੋਏ, ਸਰਕਾਰੀ ਐਲੀਮੈਂਟਰੀ ਸਕੂਲ ਬਾਗ ਸਿਕੰਦਰ ਵਿਖੇ ਨਹਿਰੂ ਯੁਵਾ ਕੇਦਰ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਹੱਥੋ ਬੂਟੇ ਲਗਵਾ ਕੇ ਸਵੱਛ ਵਾਤਾਵਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਘੇ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਸ਼ੁੱਧ ਵਾਤਾਵਰਨ ਅਤੇ ਰੁੱਖਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਪ੍ਰੇਰਿਆ। ਉਹਨਾਂ ਨੇ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਕੁਦਰਤ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਯਤਨ ਸਭ ਨੂੰ ਕਰਨੇ ਚਾਹੀਦੇ ਹਨ ਕਿਉਂਕਿ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ, ਇਨ੍ਹਾਂ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਾਨੂੰ ਸਮਾਜ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ।ਇਸ ਮੌਕੇ ਸਕੂਲ ਦੇ ਹੈਡ ਟੀਚਰ ਇੰਦਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਬੱਚਿਆਂ ਨੂੰ ਦਰਖੱਤਾਂ ਦੇ ਅਨੇਕਾਂ ਗੁਣਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਵਾਤਾਵਰਨ ਸੰਭਾਲ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰ ਸਕਣ।ਇਸ ਮੌਕੇ ਜੀਵਨ ਰੇਖਰਾਉ ਨਹਿਰੂ ਯੁਵਾ ਕੇਦਰ, ਅਧਿਆਪਕ ਨਵੀਨ, ਪੂਨਮ, ਹਰਜਿੰਦਰ ਕੌਰ, ਆਗਨਵਾੜੀ ਵਰਕਰ ਮਨਜੀਤ ਕੌਰ, ਕੁੱਕ ਚਰਨਜੀਤ ਕੌਰ, ਜਸਪਾਲ ਕੌਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।