Thursday, January 09, 2025  

ਪੰਜਾਬ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਤੇ ਸਾਨੂੰ ਮਾਣ: ਡਾ. ਸੋਨਾ ਥਿੰਦ

December 05, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/5 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਦੇਸ਼ ਦੀ ਸੁਰੱਖਿਆ ਲਈ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜਿ਼ਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਇਸ ਦੀ ਸ਼ੁਰੂਆਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਫਲੈਗ ਲਾ ਕੇ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਇਸ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ. ਸੋਨਾ ਥਿੰਦ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਆਪਣੇ ਸੈਨਿਕਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਈਏ।ਇਸ ਮੌਕੇ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ, ਸ਼ੌਰਿਆ ਚੱਕਰ ਵਿਜੇਤਾ ਕੈਪਟਨ ਸ਼ੇਰ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਸੂਬੇਦਾਰ ਸੁਖਵੀਰ ਸਿੰਘ ਰਾਠੌਰ, ਸੁਪਰਡੈਂਟ ਰਾਜ ਕੌਰ, ਸੂਬੇਦਾਰ ਜਰਨੈਲ ਸਿੰਘ, ਹਰਮਨਪ੍ਰੀਤ ਸਿੰਘ, ਸੂਬੇਦਾਰ ਅਜੈਬ ਸਿੰਘ ਅਤੇਨਾਇਕ ਹਰਭਜਨ ਸਿੰਘ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ