ਸ੍ਰੀ ਫ਼ਤਹਿਗੜ੍ਹ ਸਾਹਿਬ/6 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸਨਰ, ਫਤਹਿਗੜ੍ਹ ਸਾਹਿਬ, ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪੱਧਰੀ ਵਿਜੀਂਲੈਂਸ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ 11 ਕੇਸਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਆਦੇਸ਼ ਦਿੱਤੇ ਗਏ ਕਿ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਵਿੱਚ ਪੀੜਤਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਕੀਤੀ ਜਾਵੇ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਜਿਹਨਾਂ ਕੇਸਾਂ ਵਿੱਚ ਚਲਾਨ ਪੇਸ਼ ਕਰਨ ਤੋਂ ਰਹਿੰਦਾ ਹੈ, ਉਨ੍ਹਾਂ ਦੀ ਤਫਤੀਸ਼ ਮੁਕੰਮਲ ਕਰ ਕੇ ਚਲਾਨ ਪੇਸ਼ ਕੀਤੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹਾ ਅਟਾਰਨੀ ਤੋਂ ਦਰਜ ਕੇਸਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਚਲਾਨ ਦਾਇਰ ਹੋਣ ਉਪਰੰਤ ਅਤੇ ਅੰਤਿਮ ਫੈਸਲਾ ਹੋਣ ਉਪਰੰਤ ਮੁਕੰਮਲ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੂੰ ਭੇਜੇ ਜਾਣ। ਮੀਟਿੰਗ ਵਿੱਚ ਨਿਤਿਨ ਗਰਗ, ਡੀ.ਐਸ.ਪੀ, ਮੁਕੁਲ ਬਾਵਾ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਕੁਲਵਿੰਦਰ ਸਿੰਘ ਬਾਜਵਾ, ਜ਼ਿਲ੍ਹਾ ਅਟਾਰਨੀ ਤੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।