ਸ੍ਰੀ ਫਤਹਿਗੜ੍ਹ ਸਾਹਿਬ/10 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਹੋਣ ਵਾਲੇ ਸ਼ਹੀਦੀ ਸਭਾ ਦੇ ਸਮਾਗਮਾਂ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਸਭਾ ਦੇ ਇਲਾਕੇ ਵਿੱਚ ਹਰੇਕ ਕਿਸਮ ਦੀਆਂ ਸਰਕਸਾਂ,ਝੂਲੇ, ਡਾਂਸ ਅਤੇ ਧਾਰਮਿਕ ਮਹੌਲ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੀਆਂ ਹੋਰ ਕਿਸੇ ਵੀ ਤਰਾਂ ਦੀਆਂ ਮਨੋਰੰਜਨ ਦੀਆਂ ਖੇਡਾਂ ਦਿਖਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਿ ਆਮ ਪਬਲਿਕ ਜਾਂ ਪ੍ਰਾਈਵੇਟ ਵਿਕਅਤੀਆਂ ਵੱਲੋਂ ਡਰੋਨ ਕੈਮਰੇ ਉਡਾਉਣ ਕਾਰਨ ਕੋਈ ਵੀ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ ਇਸ ਲਈ ਸੁਰੱਖਿਆ ਦੇ ਮੱਦੇ ਨਜ਼ਰ ਡਰੋਨ ਕੈਮਰੇ ਉਡਾਉਣ ਦੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਆਮ ਲੋਕਾਂ, ਦੁਕਾਨਦਾਰਾਂ ਤੇ ਲੰਗਰ ਲਗਾਉਣ ਵਾਲਿਆਂ ਵੱਲੋਂ ਲਾਊਡ ਸਪੀਕਰ ਤੇ ਟੇਪ ਰਿਕਾਰਡ ਬਹੁਤ ਉੱਚੀ ਆਵਾਜ ਵਿੱਚ ਚਲਾਏ ਜਾਂਦੇ ਹਨ ਜਿਸ ਕਾਰਨ ਜਿਥੇ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਸ਼ਹੀਦੀ ਸਭਾ ਦੇ ਏਰੀਏ ਵਿੱਚ ਲਾਊਡ ਸਪੀਕਰ ਤੇ ਟੇਪ ਰਿਕਾਰਡ ਚਲਾਉਣ 'ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 15 ਦਸੰਬਰ ਤੋਂ 31 ਦਸੰਬਰ, 2024 ਤੱਕ ਲਾਗੂ ਰਹਿਣਗੇ।