Sunday, December 22, 2024  

ਪੰਜਾਬ

ਕਰੀਬ 3 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਕੰਮ: ਹਰਜੋਤ ਸਿੰਘ ਬੈਂਸ

December 11, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/11 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਸਦਕਾ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲੈ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਮੰਤਰੀ, ਪੰਜਾਬ, ਹਰਜੋਤ ਸਿੰਘ ਬੈਂਸ ਨੇ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, ਫ਼ਤਹਿਗੜ੍ਹ ਸਾਹਿਬ ਵਿਖੇ ਜਾਰੀ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਕੂਲ ਦੇ ਵਿਕਾਸ ਲਈ ਕਰੀਬ 03 ਕਰੋੜ 85 ਲੱਖ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਉਹਨਾਂ ਨੂੰ ਰਿਪੋਰਟ ਮਿਲੀ ਸੀ ਕਿ ਸਕੂਲ ਦੇ ਵਿਕਾਸ ਕਾਰਜਾਂ ਦਾ ਕੰਮ ਬਹੁਤ ਹੌਲੀ ਚੱਲ ਰਿਹਾ ਹੈ ਤੇ ਅੱਜ ਉਹਨਾਂ ਨੇ ਸਕੂਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ ਤੇ ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਲਈ ਭਲਕੇ ਸੱਕਤਰੇਤ ਵਿਖੇ ਵਿਸ਼ੇਸ਼ ਮੀਟਿੰਗ ਵੀ ਸੱਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਰਜ ਆਉਂਦੇ 03 ਮਹੀਨਿਆਂ ਵਿੱਚ ਹਰ ਹਾਲ ਪੂਰੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਇਸ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ 500 ਤੋਂ ਪਾਰ ਹੋ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਕਾਰਜਾਂ ਵਿੱਚ ਸ਼ੂਟਿੰਗ ਰੇਂਜ, ਖੇਡ ਮੈਦਾਨ, ਇਮਾਰਤ ਦਾ ਨਵੀਨੀਕਰਨ, ਸਟੇਜ, ਪਖਾਨਿਆਂ ਦਾ ਬਲਾਕ, ਲੈਬਜ਼, ਰੈਂਪ ਅਤੇ ਸਕੂਲ ਨੂੰ ਆਧੁਨਿਕ ਦਿੱਖ ਦੇਣ ਦਾ ਕੰਮ ਸ਼ਾਮਲ ਹਨ। ਵਿਕਾਸ ਕਾਰਜਾਂ ਦੇ ਅਗਲੇ ਪੜਾਅ ਤਹਿਤ 10 ਨਵੇਂ ਕਮਰਿਆਂ ਦਾ ਬਲਾਕ ਤੇ ਖੇਡ ਮੈਦਾਨ ਦੇ ਆਲੇ-ਦੁਆਲੇ ਕੰਧ ਕਰਵਾਉਣ ਦੇ ਕਾਰਜ ਵੀ ਕਰਵਾਏ ਜਾਣਗੇ। ਇਸ ਦੌਰਾਨ ਕੈਬਨਿਟ ਮੰਤਰੀ ਬੈਂਸ ਨੇ ਸਕੂਲ ਵਿਖੇ ਲਾਏ ਵਿਗਿਆਨ ਮੇਲੇ ਦਾ ਜਾਇਜ਼ਾ ਲਿਆ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਵਿੱਚ ਬਹੁਤ ਜ਼ਿਆਦਾ ਹੁਨਰ ਹੈ, ਜਿਸ ਦੀ ਪਛਾਣ ਕਰਨ ਤੇ ਨਿਖਾਰਨ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਦੀ ਮਿਡ ਡੇਅ ਮੀਲ ਅਤੇ ਬੱਸ ਸੇਵਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਢਾਂਚੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, ਫਤਹਿਗੜ੍ਹ ਸਾਹਿਬ ਬਹੁਤ ਜਲਦ ਸੂਬੇ ਦਾ ਮਿਸਾਲੀ ਸਕੂਲ ਬਣ ਕੇ ਉਭਰੇਗਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ