Sunday, December 22, 2024  

ਪੰਜਾਬ

ਹੰਡਿਆਇਆ 'ਚ ਭਾਜਪਾ ਨੂੰ ਵੱਡਾ ਝਟਕਾ!  ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

December 11, 2024

ਬਰਨਾਲਾ, 11 ਦਸੰਬਰ 

ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ।  ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਤਿੰਨ ਵਾਰ ਬਰਨਾਲਾ ਜ਼ਿਲ੍ਹੇ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।  ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।  ਉਨ੍ਹਾਂ ਦੇ 'ਆਪ' 'ਚ ਸ਼ਾਮਲ ਹੋਣ ਨਾਲ ਯਕੀਨੀ ਤੌਰ 'ਤੇ ਇੱਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਸਾਰੇ ਨਵੇਂ ਆਗੂਆਂ ਨੂੰ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।

ਸਾਰੇ ਆਗੂਆਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਵਾਰ ਦੀਆਂ ਲੋਕਲ ਬਾਡੀ ਚੋਣਾਂ 'ਚ ਪੰਜਾਬ 'ਚੋਂ ਭਾਜਪਾ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ। 'ਆਪ' ਸਰਕਾਰ ਦੇ ਪਿਛਲੇ ਢਾਈ ਸਾਲਾਂ ਦੇ ਕੰਮਾਂ ਤੋਂ ਲੋਕ ਕਾਫੀ ਖੁਸ਼ ਹਨ।  ਹੁਣ ਲੋਕ ਨਗਰ ਪ੍ਰਸ਼ਾਸਨ ਵੀ ਆਮ ਆਦਮੀ ਪਾਰਟੀ ਦੇ ਹਵਾਲੇ ਕਰਨਾ ਚਾਹੁੰਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ