Sunday, December 22, 2024  

ਪੰਜਾਬ

ਸ਼ਹੀਦੀ ਸਭਾ ਦੌਰਾਨ ਤਾਇਨਾਤ ਕੀਤੇ ਜਾਣਗੇ ਕਰੀਬ 04 ਹਜ਼ਾਰ ਪੁਲੀਸ ਮੁਲਾਜ਼ਮ ਤੇ ਅਧਿਕਾਰੀ-ਹਰਚਰਨ ਸਿੰਘ ਭੁੱਲਰ

December 12, 2024
ਸ੍ਰੀ ਫ਼ਤਹਿਗੜ੍ਹ ਸਾਹਿਬ/12 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਡੀ.ਆਈ.ਜੀ., ਰੂਪਨਗਰ ਰੇਂਜ, ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਡਾ. ਰਵਜੋਤ ਗਰੇਵਾਲ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਲਈ ਕਿਹਾ। ਉਹਨਾਂ ਦੱਸਿਆ ਕਿ ਸ਼ਹੀਦੀ ਸਭਾ ਵਿੱਚ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਲੀਸ ਵਿਭਾਗ ਵੱਲੋਂ ਕਰੀਬ 04 ਹਜ਼ਾਰ ਪੁਲੀਸ ਮੁਲਾਜ਼ਮ ਤੇ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ-ਨਾਲ ਵੱਖੋ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਦੀ ਸੇਵਾਵਾਂ ਵੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਲਈਆਂ ਜਾਣਗੀਆਂ। ਇਸ ਮੌਕੇ ਸ਼ਹੀਦੀ ਸਭਾ ਦੌਰਾਨ ਕੀਤੇ ਜਾਣ ਵਾਲੇ ਟਰੈਫਿਕ ਦੇ ਬਦਲਵੇਂ ਰੂਟਾਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ।ਡੀ.ਆਈ.ਜੀ.ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਚਲਾਈ ਜਾਂਦੀ ਸ਼ਟਲ ਬੱਸ ਸੇਵਾ ਦੇ ਘੇਰੇ ਵਿੱਚ ਇਸ ਵਾਰ ਵਾਧਾ ਕੀਤਾ ਜਾਵੇਗਾ ਅਤੇ ਇਹਨਾਂ ਬੱਸਾਂ ਵਿੱਚ ਚੜ੍ਹਨ ਤੇ ਉਤਰਨ ਲਈ ਇਸ ਵਾਰ 04 ਦੀ ਥਾਂ 08 ਪੁਆਇੰਟ ਬਣਾਏ ਜਾਣਗੇ।ਉਹਨਾਂ ਨੇ ਦੱਸਿਆ ਕਿ ਪੁਲੀਸ ਸਹਾਇਤਾ ਕੇਂਦਰ ਵੀ ਬਣਾਏ ਜਾਣਗੇ ਤੇ ਫੋਰਸ ਦੇ ਰਹਿਣ ਵਾਸਤੇ ਵਧੀਆ ਪ੍ਰਬੰਧ ਕੀਤੇ ਜਾਣਗੇ।
ਇਸ ਦੇ ਨਾਲ-ਨਾਲ ਜਿਹੜੇ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪਿਛਲੇ ਸਾਲਾਂ ਦੌਰਾਨ ਸ਼ਹੀਦੀ ਸਭਾ ਮੌਕੇ ਸੇਵਾਵਾਂ ਨਿਭਾਈਆਂ ਹਨ, ਉਹਨਾਂ ਦੀ ਡਿਊਟੀ ਵੀ ਉਚੇਚੇ ਤੌਰ ਉੱਤੇ ਲਗਵਾਈ ਜਾਵੇਗੀ।ਡੀ.ਆਈ.ਜੀ. ਨੇ ਲੰਗਰ ਲਾਉਣ ਵਾਲੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਲੰਗਰ ਸੜਕਾਂ ਤੋਂ ਪਿੱਛੇ ਹਟ ਕੇ ਲਗਾਏ ਜਾਣ ਤਾਂ ਜੋ ਸੰਗਤ ਦੀ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਇਸ ਦੇ ਨਾਲ-ਨਾਲ ਉਹਨਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੀ ਸੰਗਤ ਨਾਲ ਪੂਰੀ ਨਿਮਰਤਾ ਤੇ ਪਿਆਰ ਨਾਲ ਪੇਸ਼ ਆਉਣ। ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ। ਪੁਲੀਸ ਸੰਗਤ ਦੀ ਸੇਵਾ ਵਿੱਚ ਹਰ ਪਲ ਹਾਜ਼ਰ ਹੈ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ