Sunday, December 22, 2024  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾਨੂੰਪੁਰ ਵਿਖੇ ਸਮਾਰਟ ਰੂਮ ਦਾ ਕੀਤਾ ਗਿਆ ਉਦਘਾਟਨ 

December 12, 2024
 
ਸ੍ਰੀ ਫਤਿਹਗੜ੍ਹ ਸਾਹਿਬ/ 12 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
     
ਸਰਕਾਰੀ ਐਲੀਮੈਂਟਰੀ ਸਕੂਲ ਮਾਨੂੰਪੁਰ ਵਿਖੇ ਤਿਆਰ ਕੀਤੇ ਗਏ ਸਮਾਰਟ ਰੂਮ ਦਾ ਉਦਘਾਟਨ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੱਕਣ ਦੇ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ "ਸਕੂਲ ਆਫ ਐਮੀਨੈਸ" ਸਕੂਲ ਖੋਲ ਕੇ ਕਾਬਲ ਬੱਚਿਆਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ , ਉੱਥੇ ਹੀ ਪੜ੍ਹਾਈ ਦੇ ਵਿੱਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਜੇਈ ਅਤੇ ਨੀਟ ਦੀ ਤਿਆਰੀ ਕਰਵਾਉਣ ਲਈ ਵੀ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਅੰਦਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਰਜ ਭਾਰ ਸੰਭਾਲਿਆ ਗਿਆ ਹੈ, ਉਦੋਂ ਤੋਂ ਪੰਜਾਬ ਦੇ ਵਿੱਚ ਸਕੂਲੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਵਿਦਿਆਰਥੀਆਂ ਦੇ ਵਿੱਚ ਵੀ ਉਤਸਾਹ ਵਧਿਆ ਹੈ ਬਹੁਤ ਸਾਰੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਆਖ ਕੇ ਸਰਕਾਰੀ ਸਕੂਲਾਂ ਦੇ ਵਿੱਚ ਦਾਖਲ ਹੋਏ ਹਨ। ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਜੀਤ ਕੌਰ, ਉਪ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਬੀ ਪੀ ਈ ਓ ਸੰਦੀਪ ਕੁਮਾਰ, ਗੁਰਦੀਪ ਮਾਂਗਟ, ਜਗਤਾਰ ਮਨੈਲਾ, ਸਰਪੰਚ ਦਵਿੰਦਰ ਲਾਡੀ, ਗੁਰਵਿੰਦਰ ਸਿੰਘ, ਅਜਾਇਬ ਸਿੰਘ, ਗੁਰਮੀਤ ਸਿੰਘ, ਮਾਸਟਰ ਸਰਵਰਿੰਦਰ ਸਿੰਘ, ਬਿਕਰਮ ਸਿੰਘ, ਰਮੇਸ਼ ਸੋਨੂੰ, ਬਲਵੀਰ ਸਿੰਘ ਚੀਮਾ, ਜਗਜੀਤ ਸਿੰਘ ਮਾਂਗਟ ਆਦਿ ਵੀ ਹਾਜਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ